25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੰਜਾਬ ਸਰਕਾਰ ਵਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ ਹਰੇਕ ਉੱਦਮੀ ਨੂੰ 25000 ਰੁਪਏ ਦੇ ਦਿੱਤੇ ਜਾਣਗੇ ਨਕਦ ਪੁਰਸਕਾਰ-ਵਿਧਾਇਕਾ ਜੀਵਨਜੋਤ ਕੌਰ

Ad Position 21
No active advertisement
ਅਜੀਤ ਡੈਸਕ 06-03-2026
ਅੰਮਿ੍ਤਸਰ, 5 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 18 ਮਾਰਚ ਨੂੰ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ 100 ਚੁਣੀਆਂ ਗਈਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜੋ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਤਹਿਤ ਮਹਿਲਾ ਉੱਦਮੀ ਕਾਰੋਬਾਰੀਆਂ ਨੂੰ ਇੱਕ ਵੱਡੀ ਪਛਾਣ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਇੱਕ ਪਹਿਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਅੰਮਿ੍ਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਪੇਂਡੂ ਆਜੀਵਿਕਾ ਮਿਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਹੀ ਹੈ ਕਿਉਂਕਿ 28000 ਤੋਂ ਵੱਧ ਮਹਿਲਾਵਾਂ ਸਨਮਾਨ ਸਮਾਗਮਾਂ ਲਈ ਰਜਿਸਟਰ ਕਰ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਸਨਮਾਨ ਸਮਾਗਮ ਬਲਾਕ ਅਤੇ ਵਿਧਾਨ ਸਭਾ ਹਲਕਾ ਪੱਧਰ 'ਤੇ ਸ਼ੁਰੂ ਹੋ ਚੁੱਕੇ ਹਨ ਅਤੇ 12 ਮਾਰਚ ਤੋਂ ਜ਼ਿਲ੍ਹਾ ਪੱਧਰ 'ਤੇ ਜਾਰੀ ਰਹਿਣਗੇ, ਜਿਸ ਤੋਂ ਬਾਅਦ ਸੂਬਾ ਪੱਧਰ ਦੇ ਸਮਾਗਮ ਨਾਲ ਇਹ ਲੜੀ ਸੰਪੰਨ ਹੋਵੇਗੀ | ਉਨ੍ਹਾਂ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਤੋਂ 100 ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾ ਉਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਸ ਨਾਲ ਸੂਬੇ ਭਰ ਵਿੱਚ ਕੁੱਲ 11700 ਮਹਿਲਾਵਾਂ ਸਨਮਾਨਿਤ ਹੋਣਗੀਆਂ | ਇਸੇ ਤਰ੍ਹਾਂ 23 ਜ਼ਿਲਿ੍ਹਆਂ ਵਿਚੋਂ ਹਰ ਜ਼ਿਲ੍ਹੇ ਤੋਂ 100 ਮਹਿਲਾ ਉੱਦਮੀਆਂ ਸਮੇਤ 2300 ਮਹਿਲਾਵਾਂ ਨੂੰ ਸਨਮਾਨ ਦਿੱਤਾ ਜਾਵੇਗਾ | ਸੂਬਾ ਪੱਧਰ 'ਤੇ ਇੱਕ ਕਮੇਟੀ ਟੌਪ 100 ਮਹਿਲਾ ਉੱਦਮੀਆਂ ਦੀ ਚੋਣ ਕਰੇਗੀ, ਜਿਨ੍ਹਾਂ ਨੂੰ ਪ੍ਰਤੀ ਵਿਅਕਤੀ 25000 ਦੀ ਰਕਮ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਪੰਜਾਬ ਭਰ ਵਿਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਪਟਵਾਰੀ, ਕਾਨੂੰਗੋ ਤੇ ਤਹਿਸੀਲਦਾਰਾਂ ਦੀਆਂ ਮੰਗਾਂ ਤੁਰੰਤ ਮੰਨੇ ਸਰਕਾਰ : ਡੇਹਰੀਵਾਲ <br/> ਅਗਲੀ ਖ਼ਬਰ ਜਥੇ. ਬਾਬਾ ਮੇਜਰ ਸਿੰਘ ਸੋਢੀ ਵਲੋਂ ਸਿੱਖ ਕੌਮ ਨੂੰ ਏਕੇ ਦੀ ਅਪੀਲ, ਸਿੱਖ ਸੰਸਥਾਵਾਂ ਨੂੰ ਆਪਸੀ ਮਤਭੇਦ ਛੱਡ ਸੰਗਠਿਤ ਹ...
Ad Position 24