25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਨੇ ਹੋਲਾ ਮਹੱਲਾ ਪੁਰਬ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 06-03-2026
ਅੰਮਿ੍ਤਸਰ, 5 ਮਾਰਚ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਹੋਏ ਗੁਰਮਤੇ ਅਨੁਸਾਰ ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲੇ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ | ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਦੌਰਾਨ ਰਾਗੀਆਂ, ਢਾਡੀਆਂ, ਕਵੀਸ਼ਰਾਂ ਅਤੇ ਅੰਮਿ੍ਤਸਰ ਦੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਨੇ ਗੁਰਮਤਿ ਦੀਵਾਨ ਵਿਚ ਕਥਾ ਵਿਖਿਆਨਾਂ, ਸ਼ਬਦ ਕੀਰਤਨ ਅਤੇ ਢਾਡੀ ਜਥੇ ਨੇ ਗੁਰ ਇਤਿਹਾਸ ਅਤੇ ਗੁਰੂ ਸ਼ਬਦ ਨਾਲ ਸੰਗਤਾਂ ਨਿਹਾਲ ਕੀਤਾ | ਇਸ ਦੌਰਾਨ ਸ੍ਰੀ ਗੁਰੂ ਸਿੰਘ ਸਭਾ ਵਲੋਂ ਪੰਜ ਪਿਆਰਿਆਂ, ਨਿਸ਼ਾਨਚੀਆਂ ਦੀ ਅਗਵਾਈ ਵਿਚ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜੇ ਨਗਰ ਕੀਰਤਨ ਦਾ ਵੀ ਸਵਾਗਤ ਕੀਤਾ ਗਿਆ ਤੇ ਪੰਜ ਪਿਆਰੇ ਸਿੰਘਾਂ ਤੋਂ ਇਲਾਵਾ ਡਾ. ਇੰਦਰਜੀਤ ਸਿੰਘ ਗੋਗੋਆਣੀ, ਹਰਮਨਜੀਤ ਸਿੰਘ ਗੁਰਬਖਸ਼ ਸਿੰਘ ਬੇਦੀ, ਸੁਖਵਿੰਦਰ ਸਿੰਘ, ਸਰਬਜੋਤ ਸਿੰਘ ਰਵਿੰਦਰਜੀਤ ਸਿੰਘ ਅਰਵਿੰਦਰ ਸਿੰਘ ਭਾਟੀਆ, ਹਰਜੀਤ ਸਿੰਘ, ਜਸਬੀਰ ਸਿੰਘ ਸੇਠੀ, ਪ੍ਰਭਜੋਤ ਸਿੰਘ ਸੇਠੀ, ਹਰਦੀਪ ਸਿੰਘ ਸੇਠੀ ਆਦਿ ਨੂੰ ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਵਿੰਦਰ ਸਿੰਘ ਬੁੰਗਈ ਹਜ਼ੂਰ ਸਾਹਿਬ, ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨਦੀਪ ਸਿੰਘ ਸਮੇਤ ਹੋਰ ਸ਼ਖਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਜ ਆਰੰਭ ਹੋਵੇਗਾ ਤਿੰਨ ਦਿਨਾ 'ਅੰਮਿ੍ਤਸਰ ਸਾਹਿਤ ਉਤਸਵ' ਸ਼ਾਇਰਾ ਅਰਤਿੰਦਰ ਸੰਧੂ ਨੂੰ ਦਿੱਤਾ ਜਾਵੇਗਾ ਇਸ ਸਾਲ ਦਾ '... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੁੜਦੰਗ ਮਚਾਉਣ ਵਾਲੇ ਬਾਹਰੀ ਨੌਜਵਾਨਾਂ ਦੀ ਹੋਈ 'ਕੱਪੜਝਾੜ' ਜ਼ਬਰਦਸਤੀ 'ਵਰਸਿਟੀ '...
Ad Position 24