25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਤ੍ਰੈ ਸ਼ਤਾਬਦੀ ਕਾਲਜ ਵਿਖੇ 'ਅਰਦਾਸ ਦਿਵਸ' ਅਤੇ ਸਾਲਾਨਾ ਇਨਾਮ ਵੰਡ ਸਮਾਗਮ ਅੱਜ <br/>

Ad Position 21
No active advertisement
ਹਰਜਿੰਦਰ ਸਿੰਘ ਧਾਮੀ <br/> 06-03-2026
ਅੰਮਿ੍ਤਸਰ, 5 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ 'ਅਰਦਾਸ ਦਿਵਸ' ਅਤੇ ਸਾਲਾਨਾ ਇਨਾਮ ਵੰਡ ਸਮਾਗਮ ਭਲਕੇ 6 ਮਾਰਚ ਨੂੰ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਦਿਨ ਦੀ ਸ਼ੁਰੂਆਤ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਨਾਲ ਕੀਤੀ ਜਾਵੇਗੀ | ਇਸ ਦੌਰਾਨ ਗੁਰੂ ਸਾਹਿਬ ਦੀ ਇਲਾਹੀ ਬਾਣੀ ਦੇ ਪਾਠ ਅਤੇ ਰਸਭਿੰਨੇ ਕੀਰਤਨ ਕੀਤੇ ਜਾਣਗੇ ਉਪਰੰਤ ਸਰਬੱਤ ਦੇ ਭਲੇ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ ਜਾਵੇਗੀ | ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਵਿਦਿਆਰਥੀਆਂ ਨੂੰ ਆਪਣਾ ਆਸ਼ੀਰਵਾਦ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਜਥੇ. ਬਾਬਾ ਮੇਜਰ ਸਿੰਘ ਸੋਢੀ ਵਲੋਂ ਸਿੱਖ ਕੌਮ ਨੂੰ ਏਕੇ ਦੀ ਅਪੀਲ, ਸਿੱਖ ਸੰਸਥਾਵਾਂ ਨੂੰ ਆਪਸੀ ਮਤਭੇਦ ਛੱਡ ਸੰਗਠਿਤ ਹ... ਅਗਲੀ ਖ਼ਬਰ ਅੱਜ ਆਰੰਭ ਹੋਵੇਗਾ ਤਿੰਨ ਦਿਨਾ 'ਅੰਮਿ੍ਤਸਰ ਸਾਹਿਤ ਉਤਸਵ' ਸ਼ਾਇਰਾ ਅਰਤਿੰਦਰ ਸੰਧੂ ਨੂੰ ਦਿੱਤਾ ਜਾਵੇਗਾ ਇਸ ਸਾਲ ਦਾ '...
Ad Position 24