ਅੰਮਿ੍ਤਸਰ, 5 ਮਾਰਚ (ਰੇਸ਼ਮ ਸਿੰਘ)-ਮਾਲ ਵਿਭਾਗ 'ਚੋਂ ਸੇਵਾ ਮੁਕਤ ਹੋਏ ਮਾਲ ਪਟਵਾਰੀਆਂ, ਕਾਨੂੰਗੋਆਂ, ਨਾਇਬ ਤਹਿਸੀਲਦਾਰਾਂ, ਤਹਿਸੀਲਦਾਰਾਂ ਦੇ ਸਾਂਝੇ ਪ੍ਰੋਗਰਾਮ ਤਹਿਤ ਮੀਟਿੰਗ ਇਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਏ-ਬੀ ਬਲਾਕ ਰਣਜੀਤ ਐਵੀਨਿਉ ਵਿਖੇ ਪ੍ਰਧਾਨ ਸ: ਨਿਰਮਲਜੀਤ ਸਿੰਘ ਬਾਜਵਾ ਦੀ ਅਗਵਾਈ ਵਿਚ ਹੋਈ ਜਿਸ 'ਚ ਵੱਡੀ ਤਾਦਾਦ 'ਚ ਆਗੂਆਂ ਤੇ ਮੈਂਬਰਾਂ ਨੇ ਭਾਗ ਲਿਆ | ਇਹ ਜਾਣਕਾਰੀ ਦਿੰਦਿਆਂ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੂਬਾਈ ਆਗੂ ਕੁਲਵੰਤ ਸਿੰਘ ਡੇਹਰੀਵਾਲ ਨੇ ਦੱਸਿਆ ਕਿ ਉੁਨ੍ਹਾਂ ਦੀ ਪ੍ਰਮੁੱਖ ਮੰਗਾਂ ਜਿਵੇਂ ਕਿ ਸਰਕਾਰ 2.59 ਦੇ ਗੁਣਾਂਕ ਨਾਲ ਪੈਨਸ਼ਨ ਦੀ ਸੁਧਾਈ ਕਰੇ, ਯਕਮੁਸ਼ਤ ਬਕਾਏ ਦੇਵੇ, ਮੈਡੀਕਲ ਬਿੱਲਾਂ ਦਾ ਸਮਾਂ-ਬੱਧ ਭੁਗਤਾਨ ਕਰੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਡੀ. ਏ. ਦੀਆਂ ਕਿਸ਼ਤਾਂ 16 ਫੀਸਦੀ ਬਕਾਏ ਸਮੇਤ ਜਾਰੀ ਕਰੇ ਜੋ ਕਿ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਜਲਦੀ ਹੀ ਪੰਜਾਬ ਪੱਧਰ ਤੇ ਲਾਮਬੰਦ ਹੋ ਕੇ ਸਰਕਾਰ ਖਿਲਾਫ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਲਖਵਿੰਦਰ ਸਿੰਘ ਕੋਹਾਲੀ, ਸਾਬਕਾ ਤਹਿਸੀਲਦਾਰ ਜੋਗਿੰਦਰਪਾਲ ਸਲਵਾਨ, ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ, ਤਰਸੇਮ ਸਿੰਘ ਫੱਤੂਭੀਲਾ, ਬਲਦੇਵ ਸਿੰਘ ਬੱਬਰ, ਗੁਰਇਕਬਾਲ ਸਿੰਘ, ਮੇਜਰ ਸਿੰਘ ਭੋਮਾ, ਜਤਿੰਦਰ ਕੁਮਾਰ, ਕੇਵਲ ਕਿ੍ਸ਼ਨ, ਜੋਗਿੰਦਰ ਸਿੰਘ, ਰਮੇਸ਼ ਪਾਲ, ਜਸਪਾਲ ਸਿੰਘ, ਅਮਰੀਕ ਸਿੰਘ, ਧੰਨਜੀਤ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ |