25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008 ਨੂੰ ਹੋਰ ਸਖਤ ਬਣਾਇਆ ਜਾਵੇ-ਭਾਈ ਵਡਾਲਾ

Ad Position 21
No active advertisement
ਅਜੀਤ ਡੈਸਕ 06-03-2026
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)-ਸਿੱਖ ਸਦਭਾਵਨਾਦਲ ਦਲ ਮੁੱਖ ਦਫਤਰ ਪੱਤੀ ਬੈਹਣੀਵਾਲ ਪਿੰਡ ਸੁਲਤਾਨਵਿੰਡ ਵਿਖੇ ਇਕ ਵਿਸ਼ੇਸ਼ ਮੀਟਿੰਗ ਭਾਈ ਬਲਦੇਵ ਸਿੰਘ ਵਡਾਲਾ ਅਤੇ ਸਤਿਕਾਰ ਕਮੇਟੀ ਦੇ ਸੁਖਜੀਤ ਸਿੰਘ ਖੋਸਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਉਨ੍ਹਾਂ ਇੱਕ ਸਾਂਝੇ ਬਿਆਨ ਵਿਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਅਤੇ ਅੱਡਰੀ ਹੋਂਦ ਦੀ ਬਰਕਰਾਰੀ ਲਈ ਪੰਜਾਬ ਵਿਧਾਨ ਸਭਾ ਨੇ 2008 ਜਾਗਤ ਜੋਤ ਸਤਿਕਾਰ ਐਕਟ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਸ ਕੀਤਾ | ਗੱਲ ਸਿੱਖਾਂ ਦੀ ਪੀੜਾ ਦੀ ਕਰੀਏ ਤਾਂ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ, ਸਿੱਖ ਵਿਰੋਧੀ ਤਾਕਤਾਂ ਅਤੇ ਸ਼ਰਾਰਤੀ ਤੱਤ ਸਭ ਦਾ ਜ਼ੋਰ ਲੱਗਾ ਹੋਇਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਨਾਲੋਂ ਸਿੱਖਾਂ ਨੂੰ ਕਿਵੇਂ ਤੋੜ ਕੇ ਉਨ੍ਹਾਂ ਦਾ ਵਿਸ਼ਵਾਸ ਗੁਰੂ ਗ੍ਰੰਥ ਸਾਹਿਬ ਜੀ ਤੋਂ ਹਮੇਸ਼ਾਂ ਲਈ ਤੋੜਿਆ ਜਾਵੇ | ਪਿਛਲੇ ਕਈ ਦਹਾਕਿਆਂ ਤੋਂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਹਮਲੇ ਹੋ ਰਹੇ ਹਨ ਬੇਅਦਬੀ ਕਰਨ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਰਾਜਨੀਤਕ ਪਾਰਟੀਆਂ ਨੇ ਇਸ ਸਿੱਖਾਂ ਦੀ ਇਸ ਪੀੜਾ ਨੂੰ ਗੰਭੀਰਤਾ ਨਾਲ ਨਾ ਸਮਝਦਿਆਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਦੀ ਥਾਂ ਇੱਕ ਸਿਆਸੀ ਮੁੱਦਾ ਬਣਾ ਕੇ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ ਹੈ ਜੋ ਕਿ ਨਹੀਂ ਹੋਣੀ ਚਾਹੀਦੀ ਸੀ, 2008 ਵਿਚ ਪੰਜਾਬ ਸਰਕਾਰ ਨੇ ਇੱਕ ਕਨੂੰਨ ਬਣਾਇਆ ਸੀ ਇਸ ਕਨੂੰਨ ਵਿਚ ਵੀ ਕੁਝ ਕਮੀਆਂ ਹਨ ਪਰ ਇਸ ਨੂੰ ਕਾਨੂੰਨ ਦਾ ਰੂਪ ਦੇਣ ਦੇ ਬਾਵਜੂਦ ਵੀ ਲਾਗੂ ਨਹੀਂ ਕੀਤਾ ਗਿਆ ਸਗੋਂ ਇਸ ਮਾਮਲੇ ਨੂੰ 1984 ਦੇ ਮਸਲੇ ਵਾਂਗ ਰਾਜਨੀਤਿਕ ਪਾਰਟੀਆਂ ਸਿਰਫ਼ ਸਿੱਖ ਭਾਵਨਾਵਾਂ ਨਾਲ ਖੇਡਣ ਲਈ ਰੱਖਣਾ ਚਾਹੁੰਦੀਆਂ ਹਨ | ਪਰ ਹੁਣ ਸਿੱਖ ਇਸ ਤਰ੍ਹਾਂ ਰਾਜਨੀਤੀ ਨਹੀਂ ਕਰਨ ਦੇਣਗੇ | ਅਸੀਂ ਚਾਹੁੰਦੇ ਹਾਂ ਕਿ ਜਾਗਤ ਜੋਤ ਐਕਟ 2008 ਨੂੰ ਹੀ ਸਿੱਖ ਜਥੇਬੰਦੀਆਂ ਦੇ ਨਾਲ ਬੈਠ ਕੇ ਸਿੱਖ ਭਾਵਨਾਵਾਂ ਦੇ ਅਨੁਸਾਰ ਜੇ ਕੋਈ ਕਮੀ ਹੈ ਤਾਂ ਦੂਰ ਕਰਕੇ (ਸੋਧ ਕੇ) ਲਾਗੂ ਕੀਤਾ ਜਾਵੇ ਅਤੇ ਹੋਰ ਧਾਰਮਿਕ ਗ੍ਰੰਥਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਨਾ ਕੀਤਾ ਜਾਵੇ, ਅਤੇ ਹੁਣ ਤੱਕ ਬੇਅਦਬੀ ਦੇ ਦਰਜ ਮਾਮਲਿਆਂ (ਜਵਾਹਰ ਸਿੰਘ ਵਾਲਾ ਸਮੇਤ) ਵਿਚ ਏਸੇ ਕਾਨੂੰਨ ਮੁਤਾਬਕ ਇਨਸਾਫ਼ ਕੀਤਾ ਜਾਵੇ | ਦੋਸ਼ੀਆਂ ਲਈ ਘੱਟ ਤੋਂ ਘੱਟ ਸਜ਼ਾ ਆਖਰੀ ਸਾਹ ਤੱਕ ਉਮਰ ਕੈਦ ਹੋਣੀ ਚਾਹੀਦੀ ਹੈ ਜੋ ਗ਼ੈਰ ਜ਼ਮਾਨਤੀ ਹੋਵੇ |
Ad Position 22
No active advertisement
ਪਿਛਲੀ ਖ਼ਬਰ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬੋਰਡ ਦੇ ਵਫ਼ਦ ਵਲੋਂ ਚੀਫ਼ ਇੰਜੀਨੀਅਰ ਨਾਲ ਮੁਲਾਕਾਤ <br/> ਅਗਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ
Ad Position 24