21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਨਿਸ਼ਚਿਤ ਦਰਾਂ ਅਨੁਸਾਰ ਤਨਖਾਹ ਦੇਣੀ ਯਕੀਨੀ ਬਣਾਈ ਜਾਵੇ-ਗਿੱਲ <br/>

Ad Position 21
No active advertisement
ਅਜੀਤ ਡੈਸਕ 07-03-2026
ਅੰਮਿ੍ਤਸਰ, 6 ਮਾਰਚ (ਜਸਵੰਤ ਸਿੰਘ ਜੱਸ)-ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਲੋਂ ਬਣਾਏ ਨਿਯਮਾਂ ਅਤੇ ਕਿਰਤ ਕਾਨੂੰਨਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਫਾਈ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਨਿਸ਼ਚਿਤ ਕੀਤੀਆਂ ਗਈਆਂ ਦਰਾਂ ਅਨੁਸਾਰ ਹੀ ਤਨਖਾਹ ਦਿੱਤੀ ਜਾਵੇ | ਉਨ੍ਹਾਂ ਨਗਰ ਨਿਗਮ ਅੰਮਿ੍ਤਸਰ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਤੌਰ 'ਤੇ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਸਫਾਈ ਕਰਮਚਾਰੀ ਕੋਲੋਂ ਮੈਨੂਅਲ ਸਫਾਈ ਨਾ ਕਰਵਾਈ ਜਾਵੇ | ਨਹੀਂ ਤਾਂ ਸੰਬੰਧਿਤ ਅਧਿਕਾਰੀ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਵਾਈਸ ਚੇਅਰਮੈਨ ਨੂੰ ਭਰੋਸਾ ਦਵਾਇਆ ਕਿ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰੰਨ ਪਾਲਣਾ ਕੀਤੀ ਜਾਵੇਗੀ | ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਵਿਸ਼ਾਲ ਵਧਾਵਨ, ਸਿਹਤ ਅਫਸਰ ਡਾ: ਕਿਰਨ ਕੁਮਾਰ, ਡਾ. ਰਮਾ, ਸਿਵਲ ਸਰਜਨ ਡਾ. ਸਤਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ, ਸਫਾਈ ਯੂਨੀਅਨਾਂ ਦੇ ਨੁਮਾਇੰਦੇ ਵਿਨੋਦ ਕੁਮਾਰ ਬਿੱਟਾ, ਸੁਰਿੰਦਰ ਟੋਨਾ, ਅਸ਼ੋਕ ਹੰਸ, ਸ਼ਕਤੀ ਕਲਿਆਨ ਤੋਂ ਇਲਾਵਾ ਪੁਲਿਸ ਵਿਭਾਗ, ਸ਼ਹਿਰੀ ਅਤੇ ਦਿਹਾਤੀ ਦੇ ਪੁਲਸ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਹੋਣਗੇ ਨਵੇਂ ਐੱਸ. ਐੱਸ. ਪੀ. ਵਿਜੀਲੈਂਸ ਅਗਲੀ ਖ਼ਬਰ ਸਿੱਖਿਆ ਵਿਭਾਗ ਪੰਜਾਬ ਵਲੋਂ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ <br/>
Ad Position 24