21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਭਲਕੇ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦਾ ਘਿਰਾਓ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ-ਵਰਨਾਲੀ <br/>

Ad Position 21
No active advertisement
ਅਜੀਤ ਡੈਸਕ 07-03-2026
ਰਾਜਾਸਾਂਸੀ, 6 ਮਾਰਚ (ਹਰਦੀਪ ਸਿੰਘ ਖੀਵਾ)-ਆਂਗਣਵਾੜੀ ਵਰਕਰ ਯੂਨੀਅਨ ਪੰਜਾਬ ਸੀਟੂ ਨੇ ਵਰਕਰਾਂ ਤੇ ਹੈਲਪਰਾ ਦੀਆਂ ਮੰਗਾਂ ਨੂੰ ਲੈ ਕੇ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ 'ਤੇ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ | ਬਲਾਕ ਹਰਸ਼ਾ ਛੀਨਾ ਦੇ ਪ੍ਰਧਾਨ ਨਿਰਮਲ ਕੌਰ ਵਰਨਾਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੌਮਾਂਤਰੀ ਮਹਿਲਾ ਦਿਵਸ ਮੌਕੇ 'ਤੇ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ | ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾ ਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 1 ਮਾਰਚ 2026 ਨੂੰ ਮਲੋਟ ਵਿਖੇ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ 8 ਮਾਰਚ 2026 ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਵਰਨਾਲੀ ਵਲੋਂ ਹਰਸ਼ਾ ਛੀਨਾ ਬਲਾਕ ਦੀਆਂ ਵਰਕਰਾਂ, ਹੈਲਪਰਾਂ ਨੂੰ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਜ਼ੋਰਦਾਰ ਸੱਦਾ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਤੇ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀ ਦੌਰਾਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/> ਅਗਲੀ ਖ਼ਬਰ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਨੇ ਆਰਟ ਗੈਲਰੀ ਵਿਖੇ ਕਰਵਾਇਆ ਸੱਭਿਆਚਾਰਕ ਸਮਾਗਮ <br/>
Ad Position 24