20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੀ.ਆਰ.ਟੀ.ਸੀ. ਤੇ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀ ਦੌਰਾਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 07-03-2026
ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)-ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੁੂਨੀਅਨ ਆਗੂਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਡਿੱਠਾ ਕੀਤਾ ਜਾ ਰਿਹਾ ਹੈ | ਬੀਤੇ 28 ਫਰਵਰੀ ਨੂੰ ਹੋਈ ਹੜਤਾਲ ਦੇ ਸੰਬੰਧ ਵਿਚ ਉਹ ਕਿਲੋਮੀਟਰ ਸਕੀਮ ਤਹਿਤ ਚਲਾਈਆਂ ਜਾ ਰਹੀਆਂ ਪ੍ਰਾਈਵੇਟ ਬੱਸਾਂ ਦਾ ਵਿਰੋਧ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰੀ ਮਹਿਕਮੇ ਵਿਚ ਪ੍ਰਾਈਵੇਟ ਬੱਸਾਂ ਨੂੰ ਲਿਆਉਣਾ ਸਰਕਾਰੀ ਟਰਾਂਸਪੋਰਟ ਨੂੰ ਕਮਜ਼ੋਰ ਕਰਨ ਦੇ ਬਰਾਬਰ ਹੈ | ਯੂਨੀਅਨ ਪ੍ਰਧਾਨ ਹੀਰਾ ਸਿੰਘ ਤੇ ਯੁਗਰਾਜ ਸਿੰਘ ਨੇ ਦੱਸਿਆ ਕਿ 27 ਤੇ 28 ਰਾਤ ਨੂੰ ਸਰਕਾਰ ਵਲੋਂ ਸੂਬਾ ਅਤੇ ਡਿਪੂ ਪ੍ਰਧਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਦੇ ਰੋਸ ਵਜੋਂ ਪੰਜਾਬ ਦੇ ਕਈ ਡਿਪੂ ਬੰਦ ਹੋ ਗਏ ਸਨ | ਮੁਲਾਜ਼ਮਾਂ ਦੇ ਅਨੁਸਾਰ ਉਨ੍ਹਾਂ ਦੇ ਕਈ ਸਾਥੀਆਂ 'ਤੇ ਧਾਰਾ 307 ਸਮੇਤ ਗੰਭੀਰ ਮਾਮਲੇ ਦਰਜ ਕਰਕੇ ਕਰੀਬ 20 ਮੁਲਾਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ | ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਨਾਲ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਗਿਆ ਸੀ ਕਿ ਜੇ ਹੜਤਾਲ ਖਤਮ ਕਰ ਦਿੱਤੀ ਜਾਵੇ ਤਾਂ 24 ਘੰਟਿਆਂ ਦੇ ਅੰਦਰ ਗਿ੍ਫ਼ਤਾਰ ਸਾਥੀਆਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਨੂੰ ਡਿਊਟੀ 'ਤੇ ਵਾਪਸ ਲਿਆ ਜਾਵੇਗਾ | ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 'ਤੇ ਕੋਈ ਹੱਲ ਨਾ ਨਿਕਲਿਆ ਤਾਂ 9 ਮਾਰਚ ਤੋਂ ਪੰਜਾਬ ਦੇ 27 ਡਿਪੂਆਂ 'ਚ ਕਦਮਬੰਦ ਢੰਗ ਨਾਲ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਅਫ਼ਗਾਨਿਸਤਾਨ 'ਚ ਅÏਰਤਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੈ : ਪੋ੍ਰ. ਚਾਵਲਾ <br/> ਅਗਲੀ ਖ਼ਬਰ ਭਲਕੇ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦਾ ਘਿਰਾਓ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ-ਵਰਨਾਲੀ <br/>
Ad Position 24