20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

300 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ 9 ਮਾਰਚ ਨੂੰ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਵੇਗਾ 'ਗੁਰਸਿੱਖਾ ਇਕੋ ਪਿਆਰ' ਖ਼ਾਲਸਾਈ ਮਾਰਚ ਰੂਪੀ ਨਗਰ ਕੀਰਤਨ : ਜਥੇਦਾਰ ਗੜਗੱਜ

Ad Position 21
No active advertisement
ਅਜੀਤ ਡੈਸਕ 07-03-2026
ਅੰਮਿ੍ਤਸਰ, 6 ਮਾਰਚ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਜਥਿਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਇਸ ਉਪਰੰਤ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਭਾਈ ਤਾਰਾ ਸਿੰਘ ਵਾਂ ਦੀ ਸ਼ਹੀਦੀ ਸ਼ਤਾਬਦੀ ਨੂੰ 11 ਤੋਂ 14 ਮਾਰਚ ਤੱਕ ਮਨਾਉਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਤਹਿਤ ਹੀ 9 ਮਾਰਚ ਨੂੰ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵਲੋਂ 'ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ' ਨਾਮ ਹੇਠ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਰੂਪੀ ਖ਼ਾਲਸਾਈ ਮਾਰਚ ਸਜਾਇਆ ਜਾਵੇਗਾ | 9 ਮਾਰਚ ਨੂੰ ਸਵੇਰੇ 9 ਵਜੇ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਦੋ ਰਾਤਾਂ ਦੇ ਪੜਾਅ ਕਰਕੇ 11 ਮਾਰਚ ਨੂੰ ਵਾਂ ਪਿੰਡ ਵਿਖੇ ਸੰਪੂਰਨ ਹੋਵੇਗਾ | ਉਨ੍ਹਾਂ ਕਿਹਾ ਕਿ ਪਹਿਲੇ ਦਿਨ 9 ਮਾਰਚ ਨੂੰ ਨਗਰ ਕੀਰਤਨ ਅਕਾਲ ਤਖ਼ਤ ਸਾਹਿਬ, ਘਿਓ ਮੰਡੀ, ਭੰਡਾਰੀ ਪੁਲ, ਚੀਫ਼ ਖ਼ਾਲਸਾ ਦੀਵਾਨ, ਪੁਤਲੀਘਰ, ਖ਼ਾਲਸਾ ਕਾਲਜ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਖੰਡਵਾਲਾ, ਗੁਰਦੁਆਰਾ ਛੇਹਰਟਾ ਸਾਹਿਬ, ਗੁਰੂ ਕੀ ਵਡਾਲੀ, ਕੋਟਲੀ, ਗੁਰਦੁਆਰਾ ਸੰਨ੍ਹ ਸਾਹਿਬ, ਢੰਡ, ਕਸੇਲ, ਮੀਆਂਪੁਰ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਰਾਤਰੀ ਵਿਸ਼ਰਾਮ ਕਰੇਗਾ | ਦੂਜੇ ਦਿਨ 10 ਮਾਰਚ ਨੂੰ ਨਗਰ ਕੀਰਤਨ ਬਘਿਆੜੀ ਮੋੜ, ਝਬਾਲ ਅੱਡਾ, ਪੰਜਵੜ, ਗੱਗੋਬੂਆ, ਮੂਸੇ, ਛਿਛਰੇਵਾਲ, ਸੁਰ ਸਿੰਘ, ਸਿੰਘਪੁਰਾ, ਭਿੱਖੀਵਿੰਡ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਹੂਵਿੰਡ ਵਿਖੇ ਰਾਤਰੀ ਵਿਸ਼ਰਾਮ ਕਰੇਗਾ ਅਤੇ ਤੀਸਰੇ ਦਿਨ 11 ਮਾਰਚ ਨੂੰ ਨਗਰ ਕੀਰਤਨ ਦਰਾਜਕੇ, ਪਹਿਲ ਵਾਨਕੇ, ਮਾੜੀ ਉਧੋਕੇ, ਮਾੜੀ ਕੰਬੋਕੇ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਪਿੰਡ ਪਹੁੰਚੇਗਾ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ ਬਾਦੀਆਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਪੁਲਿਸ ਨਸ਼ਿਆਂ ਵਿਰੱੁਧ ਵਿਸ਼ੇਸ ਮੁਹਿੰਮ ਚਲਾਵੇ : ਐਡਵੋਕੇਟ ਸਿਲ੍ਹੀ <br/> ਅਗਲੀ ਖ਼ਬਰ ਵਿਨੀਤ ਕੁਮਾਰ ਚੱਢਾ ਬਣੇ ਰੇਲਵੇ ਵਰਕਸ਼ਾਪ ਦੇ ਨਵੇਂ ਚੀਫ਼ ਵਰਕਸ਼ਾਪ ਮੈਨੇਜਰ <br/>
Ad Position 24