20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਪੁਲਿਸ ਨਸ਼ਿਆਂ ਵਿਰੱੁਧ ਵਿਸ਼ੇਸ ਮੁਹਿੰਮ ਚਲਾਵੇ : ਐਡਵੋਕੇਟ ਸਿਲ੍ਹੀ <br/>

Ad Position 21
No active advertisement
ਅਜੀਤ ਡੈਸਕ 07-03-2026
ਅੰਮਿ੍ਤਸਰ, 6 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਮੰਗਤ ਰਾਮ ਸਿਲ੍ਹੀ ਨੇ ਮੁੱਖ ਮੰਤਰੀ ਤੇ ਡੀ. ਜੀ. ਪੀ. ਪੰਜਾਬ ਪਾਸੋਂ ਮੰਗ ਕੀਤੀ ਕਿ ਪੰਜਾਬ 'ਚੋਂ ਨਸ਼ਾ ਪੂਰੀ ਤਰ੍ਹਾਂ ਨਾਲ ਖਤਮ ਕਰਨ ਲਈ ਵਿਸ਼ੇਸ ਮੁਹਿੰਮ ਚਲਾਵੇ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਤੇ ਪੁਲਿਸ ਪੂਰੇ ਜ਼ੋਰ ਨਾਲ ਸਾਰੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪ੍ਰੋਗਰਾਮ ਹਰ ਗਲੀ, ਮੁੱਹਲੇ, ਪਿੰਡ, ਕਸਬੇ, ਸ਼ਹਿਰ 'ਚ ਚਲਾ ਰਹੀ ਹੈ, ਪਰ ਇਸ ਦੇ ਬਾਵਜੂਦ ਪੰਜਾਬ 'ਚੋਂ ਨਸ਼ਾ ਖਤਮ ਹੋਣ ਦੀ ਬਜਾਏ ਨਸ਼ਾ ਹੋਰ ਵੱਧ ਰਿਹਾ ਹੈ | ਨਸ਼ਿਆਂ ਦੇ ਵਧਣ ਨਾਲ ਪੰਜਾਬ ਦੀ ਨੌਜਵਾਨੀ ਮੌਤ ਦੇ ਮੂੰਹ ਜਾ ਰਹੀ ਹੈ | ਘਰਾਂ ਦੇ ਘਰ ਉਜੜ ਚੁੱਕੇ ਹਨ ਤੇ ਉੱਜੜ ਰਹੇ ਹਨ | ਮਾਪਿਆਂ ਨੂੰ ਜਿਸ ਉਮਰ 'ਚ ਅÏਲਾਦ ਦੇ ਸਹਾਰੇ ਦੀ ਲੋੜ ਹੁੰਦੀ ਹੈ, ਉਸ ਉਮਰ 'ਚ ਅÏਲਾਦ ਨੂੰ ਖੋਹ ਰਹੇ ਹਨ | ਉਨ੍ਹਾਂ ਮੁੱਖ ਮੰਤਰੀ ਤੇ ਡੀ. ਜੀ. ਪੀ. ਪਾਸੋਂ ਮੰਗ ਕੀਤੀ ਕਿ ਪੰਜਾਬ 'ਚੋਂ ਨਸ਼ੇ ਦੇ ਖਾਤਮੇ ਲਈ ਹੋਰ ਠੋਸ ਉਪਰਾਲੇ ਕਰੇ ਤੇ ਪੁਲਿਸ ਨਸ਼ਾ ਤਸਕਰਾਂ ਨੂੰ ਨਕੇਲ ਪਾਵੇ ਤਾਂ ਜੋ ਪੰਜਾਬ ਨਸ਼ਾ ਮੁਕਤ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਤੋਂ ਬਚ ਕੇ ਗੁਰਸਿੱਖੀ ਜੀਵਨ ਬਤੀਤ ਕਰਨ-ਸੰਧੂ, ਸਰਕਾਰੀਆ ਅਗਲੀ ਖ਼ਬਰ 300 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ 9 ਮਾਰਚ ਨੂੰ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਵੇਗਾ 'ਗੁਰਸਿੱਖਾ ਇਕੋ ਪਿਆਰ' ਖ਼ਾਲ...
Ad Position 24