20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਨੌਜਵਾਨ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਤੋਂ ਬਚ ਕੇ ਗੁਰਸਿੱਖੀ ਜੀਵਨ ਬਤੀਤ ਕਰਨ-ਸੰਧੂ, ਸਰਕਾਰੀਆ

Ad Position 21
No active advertisement
ਅਜੀਤ ਡੈਸਕ 07-03-2026
ਛੇਹਰਟਾ, 6 ਮਾਰਚ (ਪੱਤਰ ਪ੍ਰੇਰਕ)-ਸੱਚਖੰਡ ਵਾਸੀ ਸੰਤ ਬਾਬਾ ਮਸਤ ਰਾਮ ਦੇ ਭਗਤੀ ਅਸਥਾਨ ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਕਮੇਟੀ ਦੇ ਪ੍ਰਧਾਨ ਸਵਿੰਦਰ ਸਿੰਘ ਕੋਟ ਖਾਲਸਾ ਦੀ ਦੇਖ-ਰੇਖ 87ਵਾਂ ਹੋਲਾ ਮਹੱਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪੰਜਵੀਂ ਲੜੀ ਦੇ 37 ਅਖੰਡ ਪਾਠ ਦੇ ਅੱਜ ਭੋਗ ਪੈਣ ਉਪਰੰਤ ਪੰਥ ਪ੍ਰਸਿੱਧ ਕੀਰਤਨੀ ਜਥੇ ਵਲੋਂ ਅੰਮਿ੍ਤਮਈ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਗਿਆ ਤੇ ਧਾਰਮਿਕ ਸਮਾਗਮਾਂ ਦੀ ਸਮਾਪਤੀ ਉਪਰੰਤ ਅੱਜ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਪ੍ਰਬੰਧਕ ਕਮੇਟੀ ਵਲੋਂ ਨੌਜਵਾਨਾਂ ਦੇ ਵੱਖ-ਵੱਖ ਵਰਗਾਂ ਦੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੈਂਕੜੇ ਨੌਜਵਾਨਾਂ ਨੇ ਭਾਗ ਲਿਆ ਤੇ ਪਹਿਲੇ ਵਰਗ 5 ਤੋਂ 10 ਸਾਲ, ਦੂਸਰੇ ਗਰੁੱਪ 10 ਤੋਂ 15 ਸਾਲ ਵਿਚ ਤੇ ਤੀਸਰੇ ਗਰੁੱਪ 15 ਤੋਂ 25 ਸਾਲ ਵਰਗ ਵਿਚੋਂ ਪਹਿਲੇ, ਦੂਸਰੇ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਤੇ ਭਾਗ ਲੈਣ ਵਾਲੇ ਸਾਰੇ ਨੌਜਵਾਨਾ ਨੂੰ ਗੁਰਦੁਆਰਾ ਕਮੇਟੀ ਵਲੋਂ ਸ਼ੀਲਡਾਂ ਦੇ ਕੇ ਹੌਸਲਾ ਅਫਜਾਈ ਕੀਤੀ ਗਈ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਨੌਜਵਾਨਾ ਨੂੰ ਆਪਣੇ ਵਿਰਸੇ ਤੇ ਧਰਮ ਨਾਲ ਜੋੜਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਹੋਲੇ ਮਹੱਲੇ ਦੇ ਤਿਉਹਾਰ ਮੌਕੇ ਵੱਖ-ਵੱਖ ਵਰਗਾਂ ਦੇ ਦਸਤਾਰਬੰਦੀ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਜੋ ਨੌਜਵਾਨ ਆਪਣੇ ਵਿਰਸੇ ਨਾਲ ਜੁੜੇ ਰਹਿਣ | ਉਨ੍ਹਾਂ ਨੌਜਵਾਨਾ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਤੋਂ ਦੂਰ ਰਹਿ ਕੇ ਗੁਰੂ ਸਾਹਿਬਾਨ ਵਲੋਂ ਦਿੱਤੇ ਗਏ ਉਪਦੇਸ਼ਾਂ 'ਤੇ ਚੱਲ ਕੇ ਗੁਰਬਾਣੀ ਨਾਲ ਜੁੜਨ | ਇਸ ਮੌਕੇ ਹਰਭਜਨ ਸਿੰਘ ਸੰਧੂ ਸੀਨੀ: ਮੀਤ ਪ੍ਰਧਾਨ, ਅਵਤਾਰ ਸਿੰਘ ਸਰਕਾਰੀਆ ਮੀਤ ਪ੍ਰਧਾਨ, ਕੁਲਵੰਤ ਸਿੰਘ ਸਰਕਾਰੀਆ ਜਨਰਲ ਸਕੱਤਰ, ਪਰਮਿੰਦਰ ਸਿੰਘ ਸੰਧੂ ਸਕੱਤਰ, ਦਵਿੰਦਰ ਸਿੰਘ ਸੰਧੂ ਪ੍ਰਚਾਰ ਸਕੱਤਰ, ਜਥੇ: ਮੇਜਰ ਸਿੰਘ ਸਰਕਾਰੀਆ ਆਡੀਟਰ, ਅਮਨਦੀਪ ਸਿੰਘ ਖਿਆਲੀਆ ਖਜਾਨਚੀ, ਸੁਰਜਨ ਸਿੰਘ, ਹਰਸਿਮਰਨਦੀਪ ਸਿੰਘ ਸੰਧੂ, ਦਿਲਬਾਗ ਸਿੰਘ ਸਹਿੰਸਰੀਆ, ਬੱਗਾ ਸਿੰਘ, ਮਨਜੀਤ ਸਿੰਘ ਝੰਡ, ਸੁਖਬੀਰ ਸਿੰਘ ਸੋਨੀ, ਸੁਰਜੀਤ ਸਿੰਘ ਸੰਧੂ, ਅਵਤਾਰ ਸਿੰਘ ਸੰਧੂ, ਪਾਲ ਸਿੰਘ ਸੰਧੂ, ਹਰਦਿਆਲ ਸਿੰਘ, ਰਘਬੀਰ ਸਿੰਘ ਸੰਧੂ (ਸਾਰੇ ਮੈਂਬਰ ਕਮੇਟੀ) ਪ੍ਰੇਮ ਸਿੰਘ ਵਡਾਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਸਪਲਈ ਬੰਦ ਰਹੇਗੀ ਅਗਲੀ ਖ਼ਬਰ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਪੁਲਿਸ ਨਸ਼ਿਆਂ ਵਿਰੱੁਧ ਵਿਸ਼ੇਸ ਮੁਹਿੰਮ ਚਲਾਵੇ : ਐਡਵੋਕੇਟ ਸਿਲ੍ਹੀ <br/>
Ad Position 24