30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬ ਦੇ ਏਡਿਡ ਸਕੂਲਾਂ ਦੇ ਕਰਮਚਾਰੀ ਤੇ ਪੈਨਸ਼ਨਰਾਂ ਦਾ ਡੀ. ਪੀ. ਆਈ. ਦਫ਼ਤਰ ਅੱਗੇ ਧਰਨਾ 10 ਨੂੰ

Ad Position 21
No active advertisement
ਅਜੀਤ ਡੈਸਕ 08-03-2026

ਅੰਮਿ੍ਤਸਰ, 7 ਮਾਰਚ (ਰਾਜੇਸ਼ ਕੁਮਾਰ ਸ਼ਰਮਾ)- ਏਡਿਡ ਸਕੂਲ ਯੂਨੀਅਨ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਅਤੇ ਸਕੱਤਰ ਅਜੇ ਚੌਹਾਨ ਨੇ ਦੱਸਿਆ ਕਿ ਪੰਜਾਬ ਦੇ ਬਹੁਤ ਸਾਰੇ ਕਰਮਚਾਰੀਆਂ ਨੂੰ ਮਈ 2025 ਤੋਂ ਬਾਅਦ ਤਨਖਾਹਾਂ ਜਾਰੀ ਨਹੀਂ ਹੋਈਆਂ | ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ | ਸੂਬੇ ਦੇ 1. 75 ਲੱਖ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਮਈ 2025 ਤੋਂ ਤਨਖਾਹਾਂ ਜਾਰੀ ਨਹੀਂ ਹੋਈਆਂ ਜਨਵਰੀ ਮਹੀਨੇ ਤੋਂ ਬਜਟ ਨਾ ਪੈਣ ਕਾਰਨ ਸੂਬੇ ਦੇ ਸੈਂਕੜੇ ਅਧਿਆਪਕ ਮਈ 2025 ਤੋਂ ਤਨਖਾਹਾਂ ਤੋਂ ਵਾਂਝੇ ਹਨ | ਉਨ੍ਹਾਂ ਦੱਸਿਆ ਕਿ ਇਕ ਜਨਵਰੀ 2016 ਤੋਂ ਬਾਅਦ ਦੇ ਸੇਵਾ ਮੁਕਤ ਹੋਏ ਪੈਨਸ਼ਨਰਾਂ ਦੇ ਰਿਵਾਈਜ ਪੀ. ਪੀ. ਓ. ਜਾਰੀ ਨਹੀਂ ਹੋ ਰਹੇ ਇਤਿਹਾਸ 'ਚ ਪਹਿਲੀ ਵਾਰ ਏਡਿਡ ਸਕੂਲ ਬਹੁਤ ਮਾੜੇ ਸਮੇਂ ਵਿਚੋਂ ਲੰਘ ਰਹੇ ਹਨ | ਏਡਿਡ ਸਕੂਲ ਮੈਨੇਜਮੈਂਟ ਐਸੋਸੀਏਸ਼ਨ ਦੇ ਉਪ ਪ੍ਰਧਾਨ ਪ੍ਰਦੀਪ ਸਰੀਨ ਨੇ ਕਿਹਾ ਕਿ ਸਰਕਾਰ ਆਪਣੀ ਜਿੰਮੇਵਾਰੀ ਤੋਂ ਭੱਜ ਰਹੀ ਹੈ ਅਤੇ ਸਮੇਂ ਤੇ ਤਨਖਾਹ ਜਾਰੀ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਵਤੀਰੇ ਖ਼ਿਲਾਫ਼ ਯੂਨੀਅਨ 10 ਮਾਰਚ ਨੂੰ ਡੀ. ਪੀ. ਆਈ. ਦਫਤਰ ਦੇ ਬਾਹਰ ਧਰਨਾ ਦੇਵੇਗੀ | ਇਸ ਮੌਕੇ ਅਜੇ ਚੌਹਾਨ, ਵਿਪਨ ਕੁਮਾਰ, ਕਮਲਜੀਤ ਗੁਪਤਾ, ਰਿਸ਼ੀ ਕੱਦ, ਰੰਜੀਵ ਕੁਮਾਰ, ਅਸ਼ਵਨੀ ਕੁਮਾਰ, ਸੰਜੇ ਕੁਮਾਰ, ਰਾਹੁਲ ਦੇਵ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਸਰਕਾਰ ਵਧੀਆਂ ਗੈਸ ਦੀਆਂ ਕੀਮਤਾਂ ਨੂੰ ਵਾਪਸ ਲਵੇ: ਪੋ੍ਰ. ਚਾਵਲਾ ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਕਾਲਜਾਂ 'ਚ ਮੰਗਾਂ ਸੰਬੰਧੀ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਨੂੰ ਦਿੱਤਾ ਮੰਗ...
Ad Position 24