31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਹਿੰਸਾ ਭੜਕਾਉਣ ਦੇ ਦੋਸ਼ 'ਚ ਇਮਰਾਨ ਖਾਨ ਦੀ ਪਾਰਟੀ ਦੇ 47 ਆਗੂਆਂ ਨੂੰ 10 ਸਾਲ ਕੈਦ ਦੀ ਸਜ਼ਾ

Ad Position 21
No active advertisement
ਅਜੀਤ ਡੈਸਕ 08-03-2026
ਅੰਮਿ੍ਤਸਰ, 7 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ 47 ਆਗੂਆਂ ਅਤੇ ਸਮਰਥਕਾਂ ਨੂੰ 10-10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਹਰੇਕ ਦੋਸ਼ੀ ਨੂੰ 500,000 ਪਾਕਿਸਤਾਨੀ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ | ਇਹ ਫੈਸਲਾ 9 ਮਈ 2023 ਨੂੰ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਨਾਲ ਸੰਬੰਧਿਤ ਇਕ ਮਾਮਲੇ 'ਚ ਸੁਣਾਇਆ ਗਿਆ | ਇਹ ਵਿਰੋਧ ਪ੍ਰਦਰਸ਼ਨ ਉਦੋਂ ਸ਼ੁਰੂ ਹੋਏ ਜਦੋਂ ਇਮਰਾਨ ਖਾਨ ਨੂੰ ਇਸਲਾਮਾਬਾਦ ਵਿਚ ਗਿ੍ਫਤਾਰ ਕੀਤਾ ਗਿਆ ਸੀ | ਗਿ੍ਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਕੀਤੇ, ਜੋ ਕਈ ਥਾਵਾਂ 'ਤੇ ਹਿੰਸਕ ਹੋ ਗਏ ਅਤੇ ਨਤੀਜੇ ਵਜੋਂ ਭੰਨਤੋੜ ਦੀਆਂ ਘਟਨਾਵਾਂ ਵਾਪਰੀਆਂ | ਪ੍ਰਦਰਸ਼ਨਾਂ ਦੌਰਾਨ ਕੁਝ ਪਾਰਟੀ ਸਮਰਥਕਾਂ ਨੇ ਰਾਵਲਪਿੰਡੀ ਵਿਚ ਫੌਜ ਦੇ ਜਨਰਲ ਹੈੱਡਕੁਆਰਟਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਵੀ ਕੀਤੀ, ਜਿਸ ਨਾਲ ਕਈ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਿਆ | ਇਮਰਾਨ ਖਾਨ ਇਸ ਸਮੇਂ ਅਡਿਆਲਾ ਜੇਲ੍ਹ ਵਿਚ ਬੰਦ ਹਨ ਅਤੇ ਕਈ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ | ਉਨ੍ਹਾਂ ਨੂੰ ਭਿ੍ਸ਼ਟਾਚਾਰ ਦੇ ਇਕ ਮਾਮਲੇ 'ਚ ਪਹਿਲਾਂ ਹੀ 17 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ |
Ad Position 22
No active advertisement
ਪਿਛਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/> ਅਗਲੀ ਖ਼ਬਰ ਬਲੋਚਿਸਤਾਨ 'ਚ 2 ਵੱਖ-ਵੱਖ ਕਾਰਵਾਈਆਂ ਦੌਰਾਨ 15 ਵਿਦਰੋਹੀਆਂ ਦੇ ਮਾਰੇ ਜਾਣ ਦਾ ਦਾਅਵਾ
Ad Position 24