31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ 7 ਹੋਰ ਹਲਕਾ ਇੰਚਾਰਜ ਨਿਯੁਕਤ

Ad Position 21
No active advertisement
ਅਜੀਤ ਡੈਸਕ 08-03-2026
ਅੰਮਿ੍ਤਸਰ, 7 ਮਾਰਚ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਵਲੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਅਗਾਮੀ ਚੋਣ ਸਰਗਰਮੀਆਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੇ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਹਿਤ ਸੱਤ ਹੋਰ ਹਲਕਾ ਇੰਚਾਰਜਾਂ ਦੀਆਂ ਨਿਯੁਕਤੀਆਂ ਕੀਤੇ ਜਾਣ ਦੀ ਸੂਚਨਾ ਮਿਲੀ ਹੈ | ਪਾਰਟੀ ਦੇ ਪ੍ਰੈੱਸ ਸਕੱਤਰ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਬਿਆਨ ਵਿਚ ਮੁੱਖ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਨੇ ਦੱਸਿਆ ਕਿ ਪਾਰਟੀ ਵਲੋਂ ਪੰਜਾਬ ਦੇ ਹੋਰ ਸੱਤ ਵਿਧਾਨ ਸਭਾ ਹਲਕਿਆਂ ਲਈ ਹਲਕਾ ਇੰਚਾਰਜ ਨਿਯੁਕਤ ਕਰ ਦਿੱਤੇ ਗਏ ਹਨ | ਜਦੋਂਕਿ ਪਹਿਲਾਂ ਵੀ ਪਾਰਟੀ ਵਲੋਂ ਪੰਜ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਨਵੇਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜਾਂ ਵਿਚ ਭਾਈ ਸੰਦੀਪ ਸਿੰਘ ਰੁਪਾਲੋਂ (ਪਾਇਲ), ਭਾਈ ਲਖਬੀਰ ਸਿੰਘ (ਸ਼ਾਮ ਚੁਰਾਸੀ), ਪਿ੍ਥੀਪਾਲ ਸਿੰਘ (ਬਟਾਲਾ), ਭਾਈ ਰਛਪਾਲ ਸਿੰਘ (ਹਲਕਾ ਮੋਗਾ), ਭਾਈ ਕੁਲਦਮਨਰੂਪ ਸਿੰਘ (ਖਡੂਰ ਸਾਹਿਬ), ਭਾਈ ਦਲੇਰ ਸਿੰਘ ਡੋਡ (ਫਰੀਦਕੋਟ ਅਤੇ ਸੁਖਵਿੰਦਰ ਸਿੰਘ (ਸੰਗਰੂਰ ਸ਼ਹਿਰੀ) ਸ਼ਾਮਿਲ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਸਾਲਾਨਾ ਬਜਟ ਨੂੰ ਲੈ ਕੇ ਸਨਅਤਕਾਰਾਂ ਤੇ ਵਪਾਰੀਆਂ ਨੇ ਉਮੀਦਾਂ ਲਗਾਈਆਂ ਅਗਲੀ ਖ਼ਬਰ ਨਾਸਿਰ ਹੁਸੈਨ ਨੇ ਸਰਬਜੀਤ ਕੌਰ ਨੂੰ ਅਦਾਲਤ 'ਚ ਨਹੀਂ ਹੋਣ ਦਿੱਤਾ ਪੇਸ਼, ਸੁਣਵਾਈ 13 ਤੱਕ ਮੁਲਤਵੀ
Ad Position 24