31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਚੀਫ਼ ਖ਼ਾਲਸਾ ਦੀਵਾਨ ਵਲੋਂ ਉੱਘੇ ਸਮਾਜ ਸੇਵੀ ਡਾ. ਓਬਰਾਏ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 08-03-2026
ਅੰਮਿ੍ਤਸਰ, 7 ਮਾਰਚ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਦਫ਼ਤਰ ਵਿਖੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਨਮਾਨਿਤ ਕੀਤਾ ਗਿਆ | ਦੀਵਾਨ ਦੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਅਤੇ ਹੋਰਨਾਂ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਡਾ. ਓਬਰਾਏ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਵਿਸ਼ਵ ਪੱਧਰ ਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ ਗਈ | ਗੱਲਬਾਤ ਕਰਦਿਆਂ ਡਾ. ਓਬਰਾਏ ਨੇ ਦੀਵਾਨ ਵਲੋਂ ਵਿੱਦਿਅਕ, ਧਾਰਮਿਕ ਅਤੇ ਸਮਾਜਿਕ ਖੇਤਰਾਂ ਵਿਚ ਦਿੱਤੇ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਰੋਸ਼ਨ ਕਰਕੇ ਸਮਾਜ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ | ਇਸ ਮੌਕੇ ਦੀਵਾਨ ਦੇ ਆਗੂ ਇੰਜੀ. ਜਸਪਾਲ ਸਿੰਘ, ਮਨਪ੍ਰੀਤ ਸਿੰਘ, ਸਰਜੋਤ ਸਿੰਘ ਸਾਹਨੀ, ਹਰਮਨਜੀਤ ਸਿੰਘ, ਡਾ.ਆਤਮਜੀਤ ਸਿੰਘ ਬਸਰਾ, ਤਰਲੋਚਨ ਸਿੰਘ, ਮਨਮੋਹਨ ਸਿੰਘ, ਕਮਲਜੀਤ ਸਿੰਘ ਕੋਹਲੀ, ਗੁਰਭੇਜ ਸਿੰਘ, ਕੰਵਰ ਸੁਖਜਿੰਦਰ ਸਿੰਘ ਛੱਤਵਾਲ ਤੋਂ ਇਲਾਵਾ ਟਰੱਸਟ ਦੇ ਆਗੂ ਸੁਖਜਿੰਦਰ ਸਿੰਘ ਹੇਰ ਅਤੇ ਮਨਪ੍ਰੀਤ ਸਿੰਘ ਸੰਧੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਮਹਿਲਾ ਦਿਵਸ ਮੌਕੇ ਈ.ਐੱਮ.ਸੀ. ਹਸਪਤਾਲ ਵਲੋਂ ਜਾਗਰੂਕਤਾ ਮੁਹਿੰਮ ਦਾ ਆਗਾਜ਼ : ਡਾ. ਸ੍ਰੀਵਸਾਤਵਾ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਸਾਲਾਨਾ ਬਜਟ ਨੂੰ ਲੈ ਕੇ ਸਨਅਤਕਾਰਾਂ ਤੇ ਵਪਾਰੀਆਂ ਨੇ ਉਮੀਦਾਂ ਲਗਾਈਆਂ
Ad Position 24