23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਮੁਲਾਜ਼ਮ ਵਿਰੋਧੀ-ਗੁਰਦੀਪ ਸਿੰਘ ਬਾਜਵਾ <br/>

Ad Position 21
No active advertisement
ਅਜੀਤ ਡੈਸਕ 09-03-2026

ਅੰਮਿ੍ਤਸਰ, 8 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਵਿੱਤ ਸਕੱਤਰ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ ਹੈ | ਬਾਜਵਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਡੀ. ਏ. ਦੀਆਂ 16 ਪ੍ਰਤੀਸ਼ਤ ਬਕਾਇਆ ਕਿਸ਼ਤਾਂ, ਪੁਰਾਣੀ ਪੈਨਸ਼ਨ ਦੀ ਬਹਾਲੀ ਸਮੇਤ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਦੀ ਬਜਟ 'ਚ ਨਾ ਗੱਲ ਕਰਕੇ ਆਪਣਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ | ਬਾਜਵਾ ਨੇ ਚੰਡੀਗੜ੍ਹ ਵਿਖੇ ਹਜ਼ਾਰਾਂ ਮੁਲਾਜ਼ਮ/ਪੈਨਸ਼ਨਰਾਂ, ਜੋ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਤੇ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਸਨ, 'ਤੇ ਲਾਠੀਚਾਰਜ, ਅਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਅਮਨ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜੀ-ਪ੍ਰਧਾਨ ਸੰਧੂ, ਸਰਕਾਰੀਆ <br/> ਅਗਲੀ ਖ਼ਬਰ ਆਰਟ ਗੈਲਰੀ ਵਿਖੇ ਮਹਿਲਾ ਦਿਵਸ 'ਤੇ ਕਲਾ ਪ੍ਰਦਰਸ਼ਨੀ ਲਗਾਈ <br/>
Ad Position 24