24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬਰਸੀ ਸਮਾਗਮ 12 ਤੋਂ

Ad Position 21
No active advertisement
ਅਜੀਤ ਡੈਸਕ 09-03-2026
ਅੰਮਿ੍ਤਸਰ, 8 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ 6ਵੇਂ ਜਥੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਨਾਨਕਸ਼ਾਹੀ ਸੰਮਤ 557 ਅਨੁਸਾਰ 1 ਚੇਤ 14 ਮਾਰਚ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ 12 ਤੋਂ 14 ਮਾਰਚ ਤੱਕ ਗੁਰਮਤਿ ਸਮਾਗਮ ਹੋਵੇਗਾ | ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ 12 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ | 14 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ | ਇਨ੍ਹਾਂ ਸਮਾਗਮਾਂ 'ਚ ਰਾਗੀ, ਢਾਡੀ, ਕਵੀਸ਼ਰ ਜਥੇ ਆਪਣੇ ਬੀਰਰਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਬਜਟ ਸੈਸ਼ਨ 'ਚ ਅੰਗਹੀਣ ਵਿਅਕਤੀਆਂ ਨੂੰ ਕੋਈ ਸਹੂਲਤ ਨਾ ਦੇਣਾ ਸਰਕਾਰ ਦੀ ਸੌੜੀ ਸੋਚ ਜ਼ਾਹਰ-ਪ੍ਰਧਾਨ ਛੀਨਾ <br/> ਅਗਲੀ ਖ਼ਬਰ ਸਰਕਾਰੀ ਭਾਸ਼ਾ ਸੰਸਦੀ ਮਾਮਲਿਆਂ ਦੀ ਕਮੇਟੀ ਵਲੋਂ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੇ ਅੰਮਿ੍ਤਸਰ ਅਤੇ ਜਲੰਧਰ ਦਫ਼ਤਰਾਂ ਦਾ...
Ad Position 24