ਅੰਮਿ੍ਤਸਰ, 8 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਕਾਰਵਾਈ 'ਚ ਵਿਘਣ ਪਾਉਣ ਲਈ ਲੋਕਾਂ ਨੂੰ ਉਕਸਾਉਣ ਵਾਲੇ ਵਿਅਕਤੀ ਦੇ ਖ਼ਿਲਾਫ਼ ਥਾਣਾ ਬੀ ਡਵੀਜਨ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਪੁਲਿਸ ਨੇ ਨਗਰ ਨਿਗਮ ਦੇ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤਾ | ਪੁਲਿਸ ਨੂੰ ਕੀਤੀ ਸ਼ਿਕਾਇਤ ਅਨੁਸਾਰ ਨਗਰ ਨਿਗਮ ਵਲੋਂ ਤੋੜ ਭੰਨ ਦੀ ਕਾਰਵਾਈ ਨੂੰ ਅਮਲ 'ਚ ਲਿਆਦਾ ਜਾ ਰਿਹਾ ਸੀ ਕਿ ਇਸ ਦੌਰਾਨ ਸਰਬਜੀਤ ਸਿੰਘ ਵਾਸੀ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਲੋਂ ਲੋਕਾਂ ਨੂੰ ਇਕੱਠੇ ਕਰਕੇ ਸਰਕਾਰੀ ਕਾਰਵਾਈ 'ਚ ਵਿਘਣ ਪਾਇਆ ਗਿਆ ਅਤੇ ਦਫ਼ਤਰੀ ਸਟਾਫ਼ ਨਾਲ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਮੁਲਾਜ਼ਮਾਂ ਨਾਲ ਦੁਰਵਿਹਾਰ ਕੀਤਾ ਗਿਆ | ਇਸ ਸੰਬੰਧ 'ਚ ਪੁਲਿਸ ਨੇ ਉਕਤ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |