ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨ ਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ
ਅਜੀਤ ਡੈਸਕ
10-03-2026
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਸਿੱਖ ਭਾਵਨਾਵਾਂ ਨੂੰ ਲੈ ਕੇ ਲਗਾਤਾਰ ਮੰਗ ਕਰ ਰਹੇ ਸਨ, ਜਿਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਅਣਸੁਣਿਆ ਕੀਤਾ ਗਿਆ ਅਤੇ ਪੁਲਿਸ ਦੁਆਰਾ ਲਾਠੀਚਾਰਜ ਕਰਕੇ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕੀਤਾ | ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ |