ਅੰਮਿ੍ਤਸਰ, 9 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੱਖ ਜਥੇਬੰਦੀਆਂ ਦੇ ਸੱਦੇ 'ਤੇ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਆਗੂ ਤੇ ਵਰਕਰ 11 ਮਾਰਚ ਨੂੰ ਮੁਹਾਲੀ ਪਹੁੰਚ ਕੇ ਵਿਸ਼ਾਲ ਪ੍ਰਦਰਸ਼ਨ ਕਰਨਗੇ | ਇਸ ਸੰਬੰਧੀ ਜਥੇਬੰਦੀ ਦੀ ਮੀਟਿੰਗ ਸੁਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਸੂਬਾਈ ਜਨਰਲ ਸਕੱਤਰ ਹਰਬੰਸ ਸਿੰਘ ਦੀਦਾਰਗੜ੍ਹ ਅਤੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਕਿਹਾ ਕਿ ਸਰਕਾਰ ਮੁਲਾਜਮਾਂ ਦੇ ਮਸਲਿਆਂ ਨੂੰ ਹੱਲ ਨਹੀਂ ਕਰਨਾ ਚਾਹੁੰਦੀ | ਉਨ੍ਹਾਂ ਚੰਡੀਗੜ੍ਹ ਪੁਲਿਸ ਵਲੋਂ ਮੁਲਾਜਮਾਂ ਅਤੇ ਪੈਨਸ਼ਨਰਾਂ 'ਤੇ ਜਲ ਤੋਪਾਂ ਤੇ ਅੱਥਰੂ ਗੈਸ ਦੇ ਗੋਲੇ ਛੱਡਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਮੁਲਾਜਮਾਂ ਅਤੇ ਪੈਨਸ਼ਨਰਾਂ ਵਿਰੁੱਧ ਤਸ਼ੱਦਦ ਸਰਕਾਰ ਦੇ ਕਫਨ 'ਚ ਆਖਰੀ ਕਿੱਲ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਦੇ ਮੁਲਾਜਮ ਮਾਰੂ ਵਤੀਰੇ ਅਤੇ ਬਿਜਲੀ ਐਕਟ 2025 ਨੂੰ ਲਾਗੂ ਕਰਨ ਵਿਰੁੱਧ 10 ਮਾਰਚ ਨੂੂੰ ਸਬ ਡਵੀਜ਼ਨ ਪੱਧਰ ਤੇ ਰੈਲੀਆਂ ਕਰਕੇ ਮੁਲਾਜਮ ਵਰਗ ਨੂੰ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਲਾਮਬੰਧ ਕੀਤਾ ਜਾਵੇਗਾ | ਮੀਟਿੰਗ 'ਚ ਜਥੇਬੰਦੀ ਦੇ ਸੁਬਾਈ ਆਗੂ ਪੂਰਨ ਸਿੰਘ ਖਾਈ, ਰਘਬੀਰ ਸਿੰਘ ਘੱਗਾ, ਜਸਵੰਤ ਸਿੰਘ ਪੰਨੂੰ, ਰਾਮਚੰਦਰ ਸਿੰਘ ਖਾਈ, ਦਰਸ਼ਨ ਸਿੰਘ ਰਾਜੀਆ, ਰਿਸੂ ਅਰੋੜਾ, ਪਿ੍ਤਪਾਲ ਸਿੰਘ ਲਾਡੀ, ਰਵੀ ਲੋਗੋਵਾਲ ਅਤੇ ਬਲਜਿੰਦਰ ਸਿੰਘ ਹਾਜ਼ਰ ਸਨ |