20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੰਘਰਸ਼ ਕਰਦੇ ਮੁਲਾਜ਼ਮਾਂ 'ਤੇ ਤਸ਼ਦੱਦ ਖ਼ਿਲਾਫ਼ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਹੋਇਆ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 10-03-2026
ਅੰਮਿ੍ਤਸਰ, 9 ਮਾਰਚ (ਰੇਸ਼ਮ ਸਿੰਘ)-ਆਪਣੇ ਹੱਕਾਂ ਲਈ ਮੋਹਾਲੀ ਚੰਡੀਗੜ੍ਹ ਬਾਰਡਰ 'ਤੇ ਸੰਘਰਸ਼ ਕਰ ਰਹੇ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਾਂ ਤੇ ਕੀਤ ਤਸ਼ਦਰ ਖ਼ਿਲਾਫ਼ ਅੱਜ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਹਪਸਤਾਲ 'ਚ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ | ਪ੍ਰਧਾਨ ਨਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਸ਼ਹਿ 'ਤੇ ਪੰਜਾਬ ਤੇ ਚੰਡੀਗੜ੍ਹ ਪੁਲਿਸ ਵਲੋਂ ਕੀਤੇ ਤਸ਼ੱਦਦ, ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾਰਾਂ ਨਾਲ ਪੱਗਾਂ ਲਾਹੁਣੀਆਂ, ਮਹਿਲਾ ਦਿਵਸ 'ਤੇ ਮਹਿਲਾਵਾਂ ਦੀਆਂ ਚੁੰਨੀਆਂ ਸੜਕਾਂ 'ਤੇ ਰੋਲਣਾਂ ਬਹੁਤ ਮੰਦਭਾਗਾ ਹੈ ਅਤੇ ਇਸ 'ਚ ਕਈ ਕਰਮਚਾਰੀਆਂ ਨੂੰ ਸੱਟਾਂ ਵੀ ਲੱਗੀਆਂ ਹਨ | ਇਸ ਦੀ ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਗੁਰੂ ਨਾਨਕ ਦੇਵ ਹਸਪਤਾਲ ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਇਸ ਮੌਕੇ ਗੁਰੂ ਨਾਨਕ ਦੇਵ ਹਸਪਤਾਲ ਪ੍ਰੇਮ ਚੰਦ ਪ੍ਰਧਾਨ ਜਤਿਨ ਸ਼ਰਮਾ, ਕਮਲ ਕਨੌਜੀਆ, ਸੁਵਿੰਦਰ ਸਿੰਘ ਭੱਟੀ, ਗੁਰਦੀਪ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਤਰ੍ਹਾਂ ਕਰਨਾ ਬੰਦ ਨਾਂ ਕੀਤਾ ਤਾਂ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਆਪ ਆਗੂ ਨੇ ਭਣੇਵੀ ਨਾਲ ਪ੍ਰੇਮ ਵਿਆਹ ਕਰਨ ਵਾਲੇ ਮੁੰਡੇ ਨੂੰ ਫਸਾਉਣ ਲਈ ਆਪਣੇ 'ਤੇ ਗੋਲੀਆਂ ਚੱਲਣ ਦੀ ਝੂਠੀ ਕਹਾਣੀ ਰਚੀ... ਅਗਲੀ ਖ਼ਬਰ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਭਲਕੇ ਮੁਹਾਲੀ ਵਿਖੇ ਰੈਲੀ ਕਰ ਕੇ ਵਿਧਾਨ ਸਭਾ ਵੱਲ ਕਰਨਗੇ ਮਾਰਚ <br/>
Ad Position 24