20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਨਿਗਮ ਦੇ ਭੂਮੀ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ <br/>

Ad Position 21
No active advertisement
ਅਜੀਤ ਡੈਸਕ 10-03-2026

ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਭੂਮੀ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਅਸਥਾਈ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਸੜਕਾਂ ਦੇ ਕਿਨਾਰਿਆਂ 'ਤੇ ਲੱਗੀਆਂ ਰੇਹੜੀਆਂ ਫੜ੍ਹੀਆਂ ਅਤੇ ਰੇਹੜੀਆਂ ਨੂੰ ਹਟਾਇਆ | ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸੈਕਟਰੀ ਸ਼ੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਜਲੰਧਰ ਰੋਡ ਬਾਈਪਾਸ ਤੋਂ ਵੇਰਕਾ ਬਾਈਪਾਸ ਵਿਖੇ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਸੜਕਾਂ ਦੇ ਕਿਨਾਰੇ ਫੜ੍ਹੀਆਂ ਲਗਾਉਣ ਵਾਲੇ ਲੋਕਾਂ ਦਾ ਸਾਮਾਨ ਜਬਤ ਕੀਤਾ | ਇਸੇ ਦੌਰਾਨ ਹੀ ਇਸ ਵਿਭਾਗ ਦੀ ਇਕ ਟੀਮ ਵਲੋਂ ਸ਼ਹਿਰ ਦੇ ਅੰਦਰ ਸੁਲਤਾਨਵਿੰਡ ਰੋਡ ਨੇੜੇ ਗੋਲਡਨ ਕਲਾਥ ਮਾਰਕਿਟ ਅਤੇ ਚਮਰੰਗ ਰੋਗ ਵਿਖੇ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕੀਤੀ | ਇਸ ਕਾਰਵਾਈ ਦੌਰਾਨ ਟੀਮ ਵਲੋਂ ਦੁਕਾਨਦਾਰਾਂ ਦਾ ਸੜਕ ਦੀ ਜਗ੍ਹਾ 'ਤੇ ਪਿਆ ਸਾਮਾਨ ਚੁਕਿਆ ਅਤੇ ਸੜਕ ਦੀ ਜਗ੍ਹਾ 'ਤੇ ਲੱਗੀਆਂ ਰੇਹੜੀਆਂ ਨੂੰ ਹਟਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਲੋਂ ਸਿੰਗਰ ਸਿਲਾਈ ਮਸ਼ੀਨਜ਼ 'ਤੇ ਵਰਕਸ਼ਾਪ <br/> ਅਗਲੀ ਖ਼ਬਰ ਆਪ ਆਗੂ ਨੇ ਭਣੇਵੀ ਨਾਲ ਪ੍ਰੇਮ ਵਿਆਹ ਕਰਨ ਵਾਲੇ ਮੁੰਡੇ ਨੂੰ ਫਸਾਉਣ ਲਈ ਆਪਣੇ 'ਤੇ ਗੋਲੀਆਂ ਚੱਲਣ ਦੀ ਝੂਠੀ ਕਹਾਣੀ ਰਚੀ...
Ad Position 24