20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਐਡਵੋਕੇਟ ਧਾਮੀ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਸਾਬਕਾ ਮੈਂਬਰ ਜਥੇ: ਸੁਰਜੀਤ ਸਿੰਘ ਚੀਮਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਦਾ ਇਜ਼ਹਾਰ

Ad Position 21
No active advertisement
ਅਜੀਤ ਡੈਸਕ 10-03-2026
ਅੰਮਿ੍ਤਸਰ, 9 ਮਾਰਚ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇ: ਸੁਰਜੀਤ ਸਿੰਘ ਚੀਮਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਜਥੇਦਾਰ ਚੀਮਾ ਨੇ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਹਿੰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ | ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ | ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਜਥੇ: ਸੁਰਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਰੇਲਵੇ ਸਟੇਸ਼ਨ 'ਤੇ 'ਰੇਲ ਕੋਚ ਰੈਸਟੋਰੈਂਟ' ਨੂੰ ਮੁੜ ਤੋਂ ਯਾਤਰੀਆਂ ਲਈ ਖੋਲ੍ਹਣ ਦੀਆਂ ਤਿਆਰੀਆਂ <br/> ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਵਿਰੁੱਧ ਛਾਪੇਮਾਰੀ ਤੇ ਜਾਗਰੂਕਤਾ ਮੁਹਿੰਮ ਚਲਾਈ <br/>
Ad Position 24