ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ 14 ਮਾਰਚ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਭਾਜਪਾ ਦੀ ਹਲਕਾ ਉੱਤਰੀ ਦੀ ਬੈਠਕ ਹਲਕਾ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਦੀ ਅਗਵਾਈ ਹੇਠ ਬਟਾਲਾ ਰੋਡ ਵਿਖੇ ਹੋਈ, ਜਿਸ 'ਚ ਵੱਖ-ਵੱਖ ਮੰਡਲਾਂ ਦੇ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਸੰਬੋਧਨ ਕਰਦੇ ਹੋਏ ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਦੀ ਰੈਲੀ ਇਤਿਹਾਸਕ ਹੋਵੇਗੀ ਜੋ ਪੰਜਾਬ 'ਚ ਭਾਜਪਾ ਸਰਕਾਰ ਦਾ ਆਉਣਾ ਤੈਅ ਕਰੇਗੀ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ 'ਚ ਭਾਰੀ ਉਤਸ਼ਾਹ ਹੈ ਤੇ ਇਹ ਰੈਲੀ ਵਿਰੋਧੀ ਧਿਰਾਂ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ | ਇਸ ਦੌਰਾਨ ਉਨ੍ਹਾਂ ਪਾਰਟੀ ਦੇ ਮੰਡਲ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਗਈਆਂ | ਇਸ ਮੌਕੇ ਅਰੂਨੇਸ਼ ਸ਼ੇਖਰ ਅੰਮਿ੍ਤਸਰ ਉੱਤਰੀ ਰੈਲੀ ਇੰਚਾਰਜ਼, ਕਪਿਲ ਸ਼ਰਮਾ, ਰੈਲੀ ਇੰਚਾਰਜ, ਬਲਦੇਵ ਰਾਜ ਬੱਗਾ, ਕਿਸ਼ੋਰ ਰੈਣਾ, ਅਮਿਤ ਅਬਰੋਲ, ਨਵਦੀਪ ਹਾਂਡਾ, ਨੂਰਲੀਨ ਮਹਾਜਨ ਆਦਿ ਸਮੇਤ ਵੱਡੀ ਗਿਣਤੀ 'ਚ ਭਾਜਪਾ ਦੇ ਵਰਕਰ ਹਾਜ਼ਰ ਸਨ |