20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕੌਮਾਂਤਰੀ ਮਹਿਲਾ ਦਿਵਸ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 10-03-2026
ਅੰਮਿ੍ਤਸਰ, 9 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਾਨ-ਟੀਚਿੰਗ ਲੇਡੀਜ਼ ਸਟਾਫ਼ ਵਲੋਂ ਨਾਨ-ਟੀਚਿੰਗ ਅਤੇ ਅਫਸਰ ਐਸੋਸੀਏਸਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ: ਡਾ. ਕੁਲਜੀਤ ਕੌਰ ਚਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਬਲਜੀਤ ਕੌਰ ਨੇ ਸਟੇਜ ਸਕੱਤਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਮੁੱਖ ਮਹਿਮਾਨ ਨੂੰ ਜੀ ਆਇਆਂ ਆਖ ਕੇ ਕੀਤੀ ਅਤੇ ਸਮਾਜ 'ਚ ਔਰਤਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਉਨ੍ਹਾਂ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸਹਾਇਕ ਰਜਿਸਟਰਾਰ ਸ਼ਮਾ, ਮਨਿੰਦਰ ਕੌਰ, ਰੁਪਿੰਦਰ ਕੌਰ, ਜੋਤੀ ਕਲਿਆਣੀ, ਨਿਗਰਾਨ ਜੈਮੀ, ਰਚਨਾ, ਪ੍ਰੋਫੈਸ਼ਨਲ ਸਹਾਇਕ ਜੋਤੀ, ਪਰਸਨਲ ਸਹਾਇਕ ਕਿਰਨ, ਸਤਿੰਦਰ ਕੌਰ ਅਤੇ ਬਲਜੀਤ ਕੌਰ ਵਲੋਂ ਵੀ ਮਹਿਲਾ ਦਿਵਸ ਦੇ ਸੰਬੰਧ 'ਚ ਆਪਣੇ ਵਿਚਾਰ ਅਤੇ ਆਪਣੀਆਂ ਰਚਨਾਵਾਂ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਗਈ | ਪ੍ਰੋ: ਡਾ. ਕੁਲਜੀਤ ਕੌਰ ਚਾਹਲ ਨੇ ਆਪਣੇ ਭਾਸ਼ਣ 'ਚ ਔਰਤਾਂ ਦੇ ਦਫ਼ਤਰ ਅਤੇ ਘਰੇਲੂ ਜੀਵਨ 'ਚ ਮਹੱਤਵਪੂਰਨ ਯੋਗਦਾਨ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਮਹਿਲਾਵਾਂ ਨੂੰ ਸਮਾਜ ਦੀ ਮਜ਼ਬੂਤ ਨੀਂਹ ਕਰਾਰ ਦਿੱਤਾ ਅਤੇ ਭਵਿੱਖ 'ਚ ਇਸ ਦਿਵਸ ਨੂੰ ਯੂਨੀਵਰਸਿਟੀ 'ਚ ਵੱਡੇ ਪੱਧਰ 'ਤੇ ਮਨਾਏ ਜਾਣ ਦੀ ਆਸ ਦਾ ਪ੍ਰਗਟਾਵਾ ਵੀ ਕੀਤਾ | ਪ੍ਰੋਗਰਾਮ ਦਾ ਮੁੱਖ ਆਕਰਸ਼ਣ ਫੈਸ਼ਨ ਸ਼ੋਅ ਰਿਹਾ | ਆਖ਼ੀਰ 'ਚ ਸਟਾਫ਼ ਵਲੋਂ ਖੇਡਾਂ, ਡਾਂਸ ਅਤੇ ਗਿੱਧਾ ਵੀ ਪੇਸ਼ ਕੀਤਾ | ਇਸ ਮੌਕੇ ਸਮੂਹ ਮਹਿਲਾ ਨਾਨ ਟੀਚਿੰਗ ਸਟਾਫ਼ ਵਲੋਂ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਰਜਿਸਟਰਾਰ ਦਾ ਧੰਨਵਾਦ ਕੀਤਾ ਗਿਆ ਉੱਥੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਅਤੇ ਅਫਸਰ ਐਸੋਸੀਏਸ਼ਨ ਦਾ ਵੀ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਖੱਬੇ ਰਾਜਪੂਤਾਂ ਵਿਖੇ 50ਵੇਂ ਪੰਚਾਇਤੀ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਹੋਏ ਜ਼ਬਰਦਸਤ ਮੁਕਾਬਲੇ <br/> ਅਗਲੀ ਖ਼ਬਰ ਕਾਲਾ ਮੋਤੀਆ ਤੋਂ ਜਾਗਰੂਕਤਾ ਲਈ ਵਿਸ਼ਵ ਗਲਕੋਮਾ ਹਫ਼ਤੇ ਦੀ ਸਿਹਤ ਵਿਭਾਗ ਨੇ ਕੀਤੀ ਸ਼ੁਰੂਆਤ <br/>
Ad Position 24