21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਨਿਸ਼ਾ ਮਲਹੋਤਰਾ ਨੇ ਔਰਤਾਂ ਲਈ ਮਹੀਨਾਵਾਰ 1000 ਰੁਪਏ ਦੀ ਸਹਾਇਤਾ ਯੋਜਨਾ 'ਤੇ ਖ਼ੁਸ਼ੀ ਜਤਾਈ <br/>

Ad Position 21
No active advertisement
ਅਜੀਤ ਡੈਸਕ 10-03-2026
ਜੰਡਿਆਲਾ ਗੁਰੂ, 9 ਮਾਰਚ (ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਦੀ ਨਗਰ ਕੌਂਸਲਰ ਨਿਸ਼ਾ ਮਲਹੋਤਰਾ ਨੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਕਰਨ 'ਤੇ ਖੁਸ਼ੀ ਪ੍ਰਗਟ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ | ਸਥਾਨਕ ਔਰਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਫੈਸਲਾ ਔਰਤਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ |
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕੀਤਾ ਗਿਆ ਵਾਅਦਾ ਪੂਰਾ ਕਰਕੇ ਸਰਕਾਰ ਨੇ ਜਨਤਾ ਨਾਲ ਆਪਣੀ ਵਚਨਬੱਧਤਾ ਸਾਬਤ ਕੀਤੀ ਹੈ | ਔਰਤਾਂ ਨੇ ਕੌਂਸਲਰ ਨਿਸ਼ਾ ਮਲਹੋਤਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਔਰਤਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿੰਦੀਆਂ ਹਨ | ਇਸ ਦੌਰਾਨ ਨਿਸ਼ਾ ਮਲਹੋਤਰਾ ਨੇ ਔਰਤਾਂ ਨੂੰ ਮਿਠਾਈ ਖੁਆ ਕੇ ਆਪਣੀ ਖੁਸ਼ੀ ਵੀ ਸਾਂਝੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਚੋਰੀ ਸ਼ੁਦਾ ਵਾਹਨਾਂ ਖ਼ਿਲਾਫ਼ ਅੰਮਿਤਸਰ ਪੁਲਿਸ ਦੀ ਕਾਰਵਾਈ ਨੂੰ ਮਿਲੀ ਸਫਲਤਾ <br/> ਅਗਲੀ ਖ਼ਬਰ ਪੰਜਾਬ ਸਰਕਾਰ ਦੇ ਬਜਟ ਨੇ ਪੰਜਾਬੀਆਂ ਨੂੰ ਨਿਰਾਸ਼ ਕੀਤਾ - ਸੰਧੂ <br/>
Ad Position 24