ਅੰਮਿ੍ਤਸਰ, 9 ਮਾਰਚ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਜ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਖ਼ਾਲਸਾਈ ਜਾਹੋ ਜਲਾਲ ਨਾਲ ਅਰੰਭ ਕੀਤੇ ਤਿੰਨ ਦਿਨਾ ਖ਼ਾਲਸਾ ਮਾਰਚ 'ਗੁਰ ਸਿਖਾ ਇਕੋ ਪਿਆਰੁ' ਨਗਰ ਕੀਰਤਨ ਦਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਨਿਹੰਗ ਸਿੰਘਾਂ ਘਿਉ ਮੰਡੀ ਵਿਖੇ ਪੁੱਜਣ 'ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਭਗਤ ਸਿੰਘ, ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ ਤੇ ਬਾਬਾ ਗਗਨਦੀਪ ਸਿੰਘ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਅਤੇ ਪਾਲਕੀ ਸਾਹਿਬ ਅਤੇ ਸੰਗਤਾਂ ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸੁਆਗਤ ਕੀਤਾ ਗਿਆ | ਇਸ ਸਮੇਂ ਪੰਜ ਪਿਆਰੇ ਸਾਹਿਬਾਨ ਅਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਭਾਈ ਰਜਿੰਦਰ ਸਿੰਘ ਮਹਿਤਾ, ਅਜਾਇਬ ਸਿੰਘ ਅਭਿਆਸੀ, ਬਾਬਾ ਬਲਦੇਵ ਸਿੰਘ ਵੱਲਾ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵ ਨੂੰ ਵੀ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ |