15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ' ਯੋਜਨਾ ਤਹਿਤ ਸੁਲਤਾਨਵਿੰਡ ਵਿਖੇ ਔਰਤਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 11-03-2026

ਸੁਲਤਾਨਵਿੰਡ, 10 ਮਾਰਚ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਅਧੀਨ ਆਉਂਦੇ ਪਿੰਡ ਸੁਲਤਾਨਵਿੰਡ ਵਿਖੇ ਇੱਕ ਜਾਗਰੂਕ ਕੈਂਪ ਲਗਾਇਆ ਗਿਆ ਜਿਸ ਦੀ ਅਗਵਾਈ ਅੰਮਿ੍ਤਸਰ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਅਤੇ ਗੁਰਜੰਟ ਸਿੰਘ ਚਿੰਟੂ 'ਚ ਹੋਈ ਜਿਸ 'ਚ ਮੁੱਖ ਮੰਤਰੀ ਵਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਔਰਤਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਬਲਜੀਤ ਸਿੰਘ ਰਿੰਕੂ ਅਤੇ ਗੁਰਜੰਟ ਸਿੰਘ ਚਿੰਟੂ ਨੇ ਦੱਸਿਆ ਕਿ 13 ਅਪ੍ਰੈਲ ਤੋਂ ਇਸ ਯੋਜਨਾ ਅਧੀਨ ਲਾਭਪਾਤਰੀ ਔਰਤਾਂ ਲਈ ਰਜਿਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀ ਅਤੇ ਬਹੁਤ ਤੇਜ਼ੀ ਨਾਲ ਇਸ ਕੰਮ ਨੂੰ ਨੇਪਰੇ ਚਾੜਿ੍ਹਆ ਜਾਵੇਗਾ ਤੇ ਅਪ੍ਰੈਲ ਮਹੀਨੇ ਤੋਂ ਹੀ ਜਨਰਲ ਔਰਤਾਂ ਦੇ ਖਾਤੇ ਵਿਚ ਇਕ ਹਜ਼ਾਰ ਰੁਪਏ ਅਤੇ ਐੱਸ. ਈ. ਔਰਤਾਂ ਦੇ ਖਾਤੇ ਵਿਚ 1500 ਰੁਪਏ ਆਉਣੇ ਸ਼ੁਰੂ ਹੋ ਜਾਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੌਕਾ ਦਿੱਤਾ ਜਾਵੇ ਤਾਂ ਜੋ ਪੰਜਾਬ ਦੇ ਸੁਨਿਹਰੇ ਦਿਨ ਵਾਪਸ ਆ ਸਕਣ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ-ਟਰਪਈ, ਬਾਜਵਾ, ਸੁਲਤਾਨਵਿੰਡ ਅਗਲੀ ਖ਼ਬਰ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੀ.ਸੀ.ਜੀ.ਟੀ.ਏ. ਕਮੇਟੀ ਦਾ ਗਠਨ
Ad Position 24