15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ-ਟਰਪਈ, ਬਾਜਵਾ, ਸੁਲਤਾਨਵਿੰਡ

Ad Position 21
No active advertisement
ਅਜੀਤ ਡੈਸਕ 11-03-2026
ਅੰਮਿ੍ਤਸਰ, 10 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਸੁੱਚਾ ਸਿੰਘ ਟਰਪਈ, ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ, ਜ਼ਿਲ੍ਹਾ ਵਿੱਤ ਸਕੱਤਰ ਹਰਪ੍ਰੀਤ ਸਿੰਘ ਸੋਹੀਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਮਾਸਟਰ ਕਾਡਰ ਦੀਆਂ ਪਦਉਨਤੀਆਂ ਲਈ ਟੈੱਟ ਲਾਜਮੀ ਹੋਣ ਦਾ ਪੱਤਰ ਜਾਰੀ ਕਰਕੇ ਟੈੱਟ ਤੋਂ ਛੋਟ ਦੇਣ ਦਾ 14-09-2017 ਦਾ ਪੱਤਰ ਰੱਦ ਕਰਨ ਦੇ ਵਿਰੋਧ ਵਿਚ ਪੰਜਾਬ ਦੀਆਂ ਅਧਿਆਪਕ ਜਥੇਬੰਦੀਆਂ ਵਲੋਂ 12 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ | ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ ਵਿਆਪਕ ਸੁਧਾਰ ਲਿਆਉਣ ਦੇ ਨਾਂਅ 'ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਸੁਪਰੀਮ ਕੋਰਟ ਦੇ ਬਹਾਨੇ ਨਾਲ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਿੱਖਿਆ ਵਿਭਾਗ ਵਿਚ ਅਧਿਆਪਕਾਂ ਦੀ ਹੋਰ ਗਿਣਤੀ ਘਟਾਉਣ ਲਈ ਹੀ ਇਹੋ ਜਿਹੇ ਕਦਮ ਉਠਾ ਰਹੀ ਹੈ | ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਨ੍ਹਾਂ ਸਾਰੇ ਪ੍ਰੋਗਰਾਮਾਂ ਵਿਚ ਵੱਡੀ ਸ਼ਮੂਲੀਅਤ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਰਣੀਕੇ ਤੇ ਐਡਵੋਕੇਟ ਸਿਆਲੀ ਵਲੋਂ ਮਜੀਠੀਆ ਨਾਲ ਮੁਲਾਕਾਤ ਅਗਲੀ ਖ਼ਬਰ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ' ਯੋਜਨਾ ਤਹਿਤ ਸੁਲਤਾਨਵਿੰਡ ਵਿਖੇ ਔਰਤਾਂ ਨੂੰ ਕੀਤਾ ਜਾਗਰੂਕ
Ad Position 24