ਅੰਮਿ੍ਤਸਰ, 10 ਮਾਰਚ (ਜਸਵੰਤ ਸਿੰਘ ਜੱਸ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਸਮੇਤ ਹਲਕਾ ਅਟਾਰੀ ਅਤੇ ਅੰਮਿ੍ਤਸਰ ਦੇ ਹੋਰ ਅਕਾਲੀ ਆਗੂ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਗ੍ਰਹਿ ਵਿਖੇ ਪੁੱਜੇ ਤੇ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਪੰਥਕ ਵਿਚਾਰਾਂ ਕੀਤੀਆਂ | ਜਥੇਦਾਰ ਰਣੀਕੇ ਅਤੇ ਸ: ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ 2027 ਵਿਚ ਆਉਣ ਵਾਲੀਆਂ ਵਿਧਾਨ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਵੀ ਕੀਤਾ | ਇਸ ਦੌਰਾਨ ਜਥੇਦਾਰ ਰਣੀਕੇ ਅਤੇ ਐਡਵੋਕੇਟ ਸਿਆਲੀ ਵਲੋਂ ਸ: ਮਜੀਠੀਆ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਸ: ਮਜੀਠੀਆ ਨੇ ਅਕਾਲੀ ਆਗੂਆਂ ਨੂੰ ਆਪਣੇ ਗ੍ਰਹਿ ਵਿਖੇ ਆਉਣ 'ਤੇ ਜੀ ਆਇਆਂ ਆਖਦਿਆਂ ਅਕਾਲੀ ਦਲ ਐੱਸ. ਸੀ. ਵਿੰਗ ਦੇ ਬੁਲਾਰੇ ਅਤੇ ਸ਼੍ਰੋਮਣੀ ਕਮੇਟੀ ਦੇ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨਿਯੁਕਤ ਹੋਣ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕਰਨ ਲਈ ਆਖਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਅਕਾਲੀ ਜਥਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਅ, ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਭਲਵਾਨ, ਦਿਲਰਾਜ ਸਿੰਘ ਗਿੱਲ, ਲਖਵਿੰਦਰ ਸਿੰਘ ਬਿੱਟੂ, ਭਜਨ ਸਿੰਘ ਠੇਕੇਦਾਰ ਸਮੇਤ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਹੋਰ ਅਕਾਲੀ ਵਰਕਰ ਵੀ ਹਾਜ਼ਰ ਸਨ |