15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅੰਮਿ੍ਤਸਰ, ਜਲੰਧਰ ਤੇ ਫਾਜ਼ਿਲਕਾ ਰੇਲਵੇ ਸਟੇਸ਼ਨਾਂ 'ਤੇ ਯਾਤਰੀਆਂ ਨੂੰ ਮਿਲੇਗੀ 'ਫੂਡ ਵੈਨ' ਦੀ ਸਹੂਲਤ

Ad Position 21
No active advertisement
ਅਜੀਤ ਡੈਸਕ 11-03-2026
ਅੰਮਿ੍ਤਸਰ, 10 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਉੱਤਰੀ ਰੇਲਵੇ ਦੇ ਫਿਰੋਜ਼ਪੁਰ ਡਿਵੀਜ਼ਨ ਨੇ ਰੇਲ ਯਾਤਰੀਆਂ ਦੀਆਂ ਸਹੂਲਤਾਂ ਲਈ ਵਾਧਾ ਕੀਤਾ ਹੈ | ਇਸ ਪਹਿਲਕਦਮੀ ਦੇ ਤਹਿਤ ਹੁਣ ਅੰਮਿ੍ਤਸਰ, ਜਲੰਧਰ ਤੇ ਫਾਜ਼ਿਲਕਾ ਰੇਲਵੇ ਸਟੇਸ਼ਨਾਂ 'ਤੇ ਫੂਡ ਵੈਨ ਉਪਲਬੱਧ ਹੋਵੇਗੀ | ਜਾਣਕਾਰੀ ਮੁਤਾਬਕ ਫਿਰੋਜ਼ਪੁਰ ਡਿਵੀਜ਼ਨ ਨੇ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਫੂਡ ਵੈਨਾਂ ਨੂੰ ਉਕਤ ਰੇਲਵੇ ਸਟੇਸ਼ਨਾਂ 'ਤੇ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਦੇ ਤਹਿਤ ਯਾਤਰੀਆਂ ਲਈ ਐਂਟਰੀ ਗੇਟਾਂ 'ਤੇ ਹੀ ਖਾਣ-ਪੀਣ ਦੀ ਸਹੂਲਤ ਉਪਲਬੱਧ ਹੋਵੇਗੀ | ਇਸ ਸੰਬੰਧੀ ਗੱਲਬਾਤ ਕਰਦੇ ਹੋਏ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਅੰਮਿ੍ਤਸਰ, ਜਲੰਧਰ ਤੇ ਫਾਜ਼ਿਲਕਾ ਰੇਲਵੇ ਸਟੇਸ਼ਨਾਂ 'ਤੇ ਫੂਡ ਵੈਨ ਦੀ ਸਹੂਲਤ ਜਲਦ ਸ਼ੁਰੂ ਹੋਣ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਲਈ ਡਵੀਜ਼ਨ ਵਲੋਂ ਈ.-ਟੈਂਡਰ ਵੀ ਜਾਰੀ ਕੀਤੇ ਜਾ ਚੱੁਕੇ ਹਨ | ਉਨ੍ਹਾਂ ਕਿਹਾ ਕਿ ਇਕ ਫੂਡ ਵੈਨ ਨੂੰ ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਮੇਨ ਗੇਟ ਨਜ਼ਦੀਕ ਅਤੇ ਦੂਜੀ ਨੂੰ ਗੋਲਬਾਗ ਦੀ ਸਾਈਡ 'ਤੇ ਸਥਾਪਤ ਕੀਤਾ ਜਾਵੇਗਾ | ਠੇਕੇਦਾਰ ਵੈਨ ਦੇ ਨਿਰਮਾਣ, ਸੰਚਾਲਨ ਅਤੇ ਰੱਖ-ਰਖਾਅ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ | ਫੂਡ ਵੈਨ 'ਚ ਭੋਜਨ ਅਤੇ ਪੀਣ ਵਾਲੇ ਪਦਾਰਥ ਯਾਤਰੀਆਂ ਲਈ ਉਪਲਬੱਧ ਹੋਣਗੇ | ਰੇਲਵੇ ਵਲੋਂ ਇਹ ਠੇਕਾ ਪੰਜ ਸਾਲਾਂ ਲਈ ਈ-ਨਿਲਾਮੀ ਰਾਹੀਂ ਦਿੱਤਾ ਜਾ ਰਿਹਾ ਹੈ |
ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਨੂੰ ਯਾਤਰੀ ਕਿਊ ਆਰ ਕੋਡ ਰਾਹੀਂ ਜਾਣ ਸਕਣਗੇ
ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਖਾਣ ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ 'ਚ ਪਾਰਦਰਸ਼ਿਤਾ ਲਿਆਉਣ ਦੇ ਮਕਸਦ ਨਾਲ ਰੇਲਵੇ ਵਲੋਂ ਵਸਤੂਆਂ ਦੀਆਂ ਕੀਮਤਾਂ ਅੱਗੇ ਕਿਊ ਆਰ ਕੋਡ ਲਗਾਇਆ ਜਾਵੇਗਾ | ਯਾਤਰੀ ਜੋ ਵੀ ਵਸਤੂ ਲੈਣੀ ਚਾਹੁੰਦਾ ਹੈ, ਉਸ ਦੇ ਕਿਊ ਆਰ ਕੋਡ ਨੂੰ ਸਕੈਨ ਕਰਕੇ ਵਸਤੂ ਦੀ ਤੈਅ ਕੀਮਤ ਨੂੰ ਜਾਣ ਕੇ ਉਸ ਦੀ ਅਦਾਇਗੀ ਵੀ ਕਰ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਦੇਸ ਦੀ ਵਾਗਡੋਰ ਵੱਡੇ ਘਰਾਣਿਆਂ ਦੇ ਹੱਥ ਸੌਂਪ ਕੇ ਪੰਜਾਬ ਨੂੰ ਤਬਾਹੀ ਦੇ ਕੰਢੇ 'ਤੇ ਪਹੁੰਚਾ ਰਹੀ-ਜਸਬੀਰ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਪਿੰਗਲਵਾੜਾ ਸੰਸਥਾ ਨੂੰ 15 ਲੱਖ ਦੀ ਸਾਲਾਨਾ ਸਹਾਇਤਾ ਜਾਰੀ
Ad Position 24