ਜੇਠੂਵਾਲ, 10 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਵੱਡੇ ਘਰਾਣਿਆਂ ਦੇ ਹੱਥ ਸੌਂਪ ਰਹੀ ਹੈ ਜਿਸ ਨਾਲ ਪੰਜਾਬ ਸਮੇਤ ਹੋਰ ਸੂਬੇ ਆਰਥਿਕ ਪਖੋਂ ਤਬਾਹੀ ਦੇ ਕੰਢੇ 'ਤੇ ਪਹੁੰਚਾ ਰਹੀ ਹੈ ਜਦੋਂ ਕਿ ਸਾਰੇ ਹੀ ਸਰਕਾਰੀ ਅਦਾਰੇ ਪ੍ਰਾਈਵੇਟ ਕਰਕੇ ਮੁਲਾਜ਼ਮਾਂ ਕੱਖੋਂ ਹੋਲੇ ਕੀਤੇ ਜਾ ਰਹੇ ਹਨ ਜਿਸ ਨਾਲ ਆਮ ਲੋਕਾਂ ਦਾ ਆਰਥਿਕ ਤੇ ਮਾਨਿਸਕ ਸੋਸ਼ਣ ਹੋ ਰਿਹਾ ਹੈ ਅਤੇ ਇਸ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਚਾਲਾਂ ਤੋਂ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ ਜਿਸ ਦਾ ਖਮਿਆਜਾ ਇਨ੍ਹਾਂ ਨੂੰ ਅਗਲੇ ਸਾਲ ਹੋਣ ਵਾਲੀਆਂ ਵੱਖ-ਵੱਖ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ | ਉਕਤ ਪ੍ਰਗਟਾਵਾ ਸਾਬਕਾ ਮੈਂਬਰ ਪਾਰਲੀਮੈਂਟ ਤੇ ਹਲਕਾ ਪੂਰਬੀ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਵਲੋਂ ਹਲਕੇ ਦੇ ਕਸਬਾ ਵੇਰਕਾ ਵਿਖੇ ਭਗਤ ਨਾਮਦੇਵ ਸਭਾ ਦੇ ਆਗੂ ਸੁਖਦੇਵ ਸਿੰਘ ਦੇ ਗਿ੍ਹ ਵਿਖੇ ਕਾਂਗਰਸੀ ਵਰਕਰਾਂ ਦੀ ਹੋਈ ਭਰਵੀਂ ਮੀਟਿੰਗ ਦੌਰਾਨ ਕੀਤਾ | ਡਿੰਪਾ ਨੇ ਕਿਹਾ ਕਿ ਹਲਕਾ ਪੂਰਬੀ ਦੇ ਹਰੇਕ ਕਾਂਗਰਸੀ ਵਰਕਰ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਸੁਖਦੇਵ ਸਿੰਘ ਵੇਰਕਾ ਦੀ ਅਗਵਾਈ 'ਚ ਕਈ ਪਰਿਵਾਰਾਂ ਨੇ ਸ. ਡਿੰਪਾ ਦੀ ਅਗਵਾਈ 'ਚ ਕਾਂਗਰਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਪ੍ਰਣ ਲਿਆ | ਇਸ ਮੌਕੇ ਧਰਮਬੀਰ ਸਿੰਘ ਹੁੰਦਲ ਵੇਰਕਾ, ਮਨਿੰਦਰ ਸਿੰਘ ਲੱਕੀ ਸੰਧੂ, ਸੁਖਦੇਵ ਸਿੰਘ ਸੁੱਖਾ, ਸੁਖਦੇਵ ਸਿੰਘ ਸਹਿਮੀ, ਮੈਡਮ ਚਰਨਜੀਤ ਕੌਰ, ਬਲਵਿੰਦਰ ਸਿੰਘ ਬੱਲੀ, ਜਤਿੰਦਰ ਕੁਮਾਰ ਮਿੰਟਾ, ਬਲਕਾਰ ਸਿੰਘ, ਹਰਪਾਲ ਸਿੰਘ ਵਿੱਕੀ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਸਾਧੂ ਸਿੰਘ, ਮੇਜਰ ਸਿੰਘ ਵੇਰਕਾ ਸਮੇਤ ਹੋਰ ਕਾਂਗਰਸੀ ਵਰਕਰ ਸ਼ਾਮਿਲ ਸਨ |