ਅੰਮਿ੍ਤਸਰ, 10 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵਲੋਂ ਇਕ ਰੋਜ਼ਾ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਹ ਸੈਮੀਨਾਰ ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਦੇ ਆਦੇਸ਼ਾਂ ਅਨੁਸਾਰ ਅਤੇ ਕਾਲਜ ਪਿ੍ੰ: ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਤੋਂ ਡਾ. ਪਰਮਿੰਦਰ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਸੈਮੀਨਾਰ ਦੀ ਸ਼ੁਰੂਆਤ ਮੌਕੇ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਸ਼ਬਦੀ ਸਵਾਗਤ ਕੀਤਾ | ਡਾ. ਪਰਮਿੰਦਰ ਕੌਰ ਨੇ ਵਿਸ਼ੇ 'ਤੇ ਵਿਸਤਿ੍ਤ ਚਰਚਾ ਕਰਦਿਆ ਦੱਸਿਆ ਕਿ ਕਿਵੇਂ ਏ. ਆਈ. ਸਾਡੀ ਰੋਜ਼ਾਨਾ ਜ਼ਿੰਦਗੀ ਅਤੇ ਉਦਯੋਗਾਂ ਨੂੰ ਬਦਲ ਰਿਹਾ ਹੈ | ਉਨ੍ਹਾਂ ਏ. ਆਈ. ਦੇ ਲਾਭਾਂ ਦੇ ਨਾਲ-ਨਾਲ ਇਸ ਨਾਲ ਜੁੜੇ ਸੰਭਾਵੀ ਨੁਕਸਾਨਾਂ ਅਤੇ ਚੁਣੌਤੀਆਂ ਬਾਰੇ ਵੀ ਸੁਚੇਤ ਕੀਤਾ | ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਦੇ ਮਕਸਦ ਨਾਲ ਡਾ. ਪਰਮਿੰਦਰ ਕੌਰ ਨੇ ਉਨ੍ਹਾਂ ਨੂੰ ਆਨਲਾਈਨ ਸਿੱਖਿਆ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਅਖੀਰ 'ਚ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ: ਅਮਨਦੀਪ ਕੌਰ ਨੇ ਡਾ. ਪਰਮਿੰਦਰ ਕੌਰ ਦਾ ਧੰਨਵਾਦ ਕੀਤਾ | ਕਾਲਜ ਦੇ ਸਮੂਹ ਸਟਾਫ਼ ਵਲੋਂ ਮੁੱਖ ਬੁਲਾਰੇ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ: ਸਾਹਿਬ ਸਿੰਘ, ਪ੍ਰੋ: ਜੀਵਨ ਜੋਤੀ, ਪ੍ਰੋ: ਮੋਨਾ ਆਦਿ ਹਾਜ਼ਰ ਸਨ |