15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੁਲਿਸ ਵਲੋਂ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ- ਐੱਸ. ਐੱਚ. ਓ. ਸੁਮਨਪ੍ਰੀਤ ਕੌਰ * ਵੇਰਕਾ ਦੇ 2 ਰੋਜ਼ਾ ਮੇਲੇ 'ਚ ਪੁਲਿਸ ਕਰੇਗੀ ਢੁਕਵੇਂ ਪ੍ਰਬੰਧ

Ad Position 21
No active advertisement
ਅਜੀਤ ਡੈਸਕ 11-03-2026
ਜੇਠੂਵਾਲ, 10 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਸਰਕਾਰ ਤੇ ਪੁਲਿਸ ਵਲੋਂ ਸੂਬੇ 'ਚ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਦੂਸਰੇ ਪੜਾਅ 'ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਾਸਤੇ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ, ਜਿਸ ਤਹਿਤ ਪੁਲਿਸ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਵਲੋਂ ਦਿੱਤੀਆਂ ਹਦਾਇਤਾਂ 'ਤੇ ਨਸ਼ਿਆਂ ਨੂੰ ਖਤਮ ਕਰਨ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਕਿ ਨਸ਼ਿਆਂ ਨੂੰ ਜੜੋ੍ਹਾ ਖਤਮ ਕੀਤਾ ਜਾ ਸਕਦਾ ਹੈ | ਉਕਤ ਪ੍ਰਗਟਾਵਾ ਪੁਲਿਸ ਥਾਣਾ ਵੇਰਕਾ ਦੀ ਐੱਸ. ਐੱਚ. ਓ. ਸੁਮਨਪ੍ਰੀਤ ਕੌਰ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਮੈਡੀਕਲ ਸਟੋਰ ਵਾਲਿਆਂ ਨੂੰ ਵੀ ਤਾੜਨਾ ਕੀਤੀ ਕਿ ਉਹ ਵੀ ਨਸ਼ੀਲੀਆਂ ਦਵਾਈਆਂ ਵੇਚਣ ਤੋਂ ਬਾਜ ਆਉਣ ਨਹੀਂ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਗੁਰਦੁਆਰਾ ਨਾਨਕਸਰ ਵਿਖੇ ਹਰ ਸਾਲ ਮਨਾਏ ਜਾ ਰਹੇ ਦੋ ਰੋਜਾ ਮੇਲੇ 'ਚ ਹਜਾਰਾਂ ਦੀ ਗਿਣਤੀ ਵਿਚ ਪੁੱਜ ਰਹੀਆਂ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਹੋਇਆਂ ਟ੍ਰੈਫਿਕ ਅਤੇ ਕਿਸੇ ਵੀ ਸ਼ਰਾਰਤੀ ਅਨਸਰ 'ਤੇ ਅੱਖ ਰੱਖਣ ਲਈ ਪੁਲਿਸ ਵਲੋਂ ਹੁਣ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਦੀ ਗਸ਼ਤ 'ਚ ਵਧਾ ਦਿੱਤੀ ਗਈ ਹੈ | ਇਸ ਮੌਕੇ ਰਣਜੀਤ ਸਿੰਘ ਏ. ਐੱਸ. ਆਈ. ਮੁੱਖ ਮੁਨਸ਼ੀ, ਹਰਭਾਲ ਸਿੰਘ, ਸੰਦੀਪ ਸਿੰਘ, ਗੁਰਮੀਤ ਸਿੰਘ (ਸਾਰੇ ਏ. ਐੱਸ. ਆਈ.), ਜਗਤਾਰ ਸਿੰਘ, ਹੌਲਦਾਰ ਜੋਰਾ ਸਿੰਘ, ਹੌਲਦਾਰ ਪਲਵਿੰਦਰ ਕੌਰ, ਰਣਜੀਤ ਸਿੰਘ, ਸੁਖਮਨਦੀਪ ਸਿੰਘ, ਹਰਪਾਲ ਸਿੰਘ ਆਦਿ ਮੁਲਾਜਮ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਬਜਟ 'ਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ- ਬੰਦੇਸ਼ਾ ਅਗਲੀ ਖ਼ਬਰ ਪੰਜਾਬ ਇੰਮੀਗਰੇਸ਼ਨ ਨੇ ਯੂ. ਕੇ. ਸਟੱਡੀ ਵੀਜ਼ੇ ਲਈ ਦਿੱਤੇ 100 ਫੀਸਦੀ ਨਤੀਜੇ : ਮਨਪ੍ਰੀਤ ਸਿੰਘ ਸਿੱਧੂ <br/>
Ad Position 24