ਅੰਮਿ੍ਤਸਰ, 10 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੇਸ਼ ਕੀਤੇ ਗਏ ਬਜਟ ਨੂੰ ਉਦਯੋਗ ਅਤੇ ਲੋਕ ਪੱਖੀ ਦੱਸਦੇ ਹੋਏ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਹੈ ਕਿ ਮਾਨ ਸਰਕਾਰ ਨੇ ਇਸ ਬਜਟ 'ਚ ਉਦਯੋਗਿਕ ਸੈਕਟਰ ਦਾ ਖਾਸ ਖਿਆਲ ਰੱਖਿਆ ਹੈ, ਜਿਸ ਦਾ ਉਦੇਸ਼ ਆਉਣ ਵਾਲੇ ਸਮੇਂ ਵਿਚ ਇਸ ਸੈਕਟਰ ਦੇ ਵੱਧ ਤੋਂ ਵੱਧ ਵਿਕਾਸ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਅਗਾਂਹ ਵਧੂ ਬਜਟ ਪੇਸ਼ ਕਰਕੇ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਇਹ ਇਕ ਲੋਕ-ਪੱਖੀ ਬਜਟ ਹੈ, ਜਿਸ ਵਿਚ ਹਰ ਵਰਗ ਅਤੇ ਖੇਤਰ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਗਈ ਹੈ |