15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅੰਮਿ੍ਤਸਰ 'ਚ ਉਸਾਰੀ ਜਾ ਰਹੀ ਚਾਰ ਸਾਹਿਬਜ਼ਾਦੇ ਸਰਾਂ ਦੇ ਨਿਰਮਾਣ ਦਾ ਗਿਆਨੀ ਗੁਰਮੁਖ ਸਿੰਘ ਨੇ ਰੱਖਿਆ ਨੀਂਹ ਪੱਥਰ ਗੁ: ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦਿੱਲੀ ਵਲੋਂ ਕਰਵਾਈ ਜਾ ਰਹੀ ਹੈ ਉਸਾਰੀ

Ad Position 21
No active advertisement
ਅਜੀਤ ਡੈਸਕ 11-03-2026
ਅੰਮਿ੍ਤਸਰ, 10 ਮਾਰਚ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦਿੱਲੀ ਵਲੋਂ ਸੰਗਤਾਂ ਦੀ ਰਿਹਾਇਸ਼ ਲਈ ਅੰਮਿ੍ਤਸਰ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਨਾਂਅ 'ਤੇ ਆਧੁਨਿਕ ਸਹੂਲਤਾਂ ਵਾਲੀ ਸਰਾਂ ਦੇ ਨਿਰਮਾਣ ਦਾ ਅੱਜ ਅਰਦਾਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਵਲੋਂ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮਨਜੀਤ ਸਿੰਘ ਸਮੇਤ ਹੋਰ ਕਮੇਟੀ ਮੈਂਬਰ ਅਤੇ ਰਾਜੌਰੀ ਦੀਆਂ ਸੰਗਤਾਂ ਹਾਜ਼ਰ ਸਨ | ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਰਾਜੌਰੀ ਗਾਰਡਨ ਤੋਂ ਜਦੋਂ ਵੀ ਸੰਗਤ ਸ੍ਰੀ ਦਰਬਾਰ ਸਾਹਿਬ ਦਰਸ਼ਨਾਂ ਲਈ ਆਉਂਦੀ ਹੈ ਤਾਂ ਉਨ੍ਹਾਂ ਨੂੰ ਰਹਿਣ ਦੀ ਦਿੱਕਤ ਆਉਂਦੀ ਸੀ | ਇਸ ਨੂੰ ਦੇਖਦੇ ਹੋਏ ਕਮੇਟੀ ਨੇ ਆਪਣੀ ਸਰਾਂ ਬਣਾਉਣ ਦਾ ਫੈਸਲਾ ਕਰਦਿਆਂ ਇਸ ਲਈ ਕੁਝ ਮਹੀਨੇ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਥਾਂ ਖ਼ਰੀਦੀ ਗਈ ਸੀ ਅਤੇ ਅੱਜ ਸਰਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸਰਾਂ ਵਿਚ ਲਗਭਗ 38 ਕਮਰੇ ਬਣਾਏ ਜਾਣਗੇ ਜੋ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਣਗੇ | ਉਨ੍ਹਾਂ ਕਿਹਾ ਕਿ ਕਮੇਟੀ ਦੀ ਕੋਸ਼ਿਸ਼ ਹੈ ਕਿ ਡੇਢ ਸਾਲ ਦੇ ਅੰਦਰ ਇਹ ਸਰਾਂ ਤਿਆਰ ਹੋ ਜਾਵੇ | ਉਨ੍ਹਾਂ ਕਿਹਾ ਕਿ ਭਾਵੇਂ ਇਸ ਸਰਾਂ ਵਿਚ ਕੋਈ ਵੀ ਸ਼ਰਧਾਲੂ ਰਹਿ ਸਕੇਗਾ, ਪਰ ਪਹਿਲ ਰਾਜੌਰੀ ਗਾਰਡਨ ਦੀ ਸੰਗਤ ਨੂੰ ਦਿੱਤੀ ਜਾਵੇਗੀ | ਇਸ ਮੌਕੇ ਗਿਆਨੀ ਗੁਰਮੁਖ ਸਿੰਘ ਵਲੋਂ ਪ੍ਰਬੰਧਕਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਤ ਕੀਤਾ ਗਿਆ | ਇਸ ਮੌਕੇ ਪ੍ਰੀਤ ਪ੍ਰਤਾਪ ਸਿੰਘ, ਹਰਜੀਤ ਸਿੰਘ ਰਾਜਾ ਬਖ਼ਸ਼ੀ, ਸੁੰਦਰ ਸਿੰਘ ਨਾਰੰਗ, ਪੁਨੀਤ ਸਿੰਘ, ਮਨਜੀਤ ਸਿੰਘ ਕੋਚਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਭਾਰਤੀ ਸ਼ਾਸਤਰੀ ਸੰਗੀਤ ਦੀ ਪ੍ਰਸਿੱਧ ਹਸਤੀ ਵਿਦੂਸ਼ੀ ਸ਼ਾਲਮਲੀ ਜੋਸ਼ੀ ਦਾ ਵਿਸ਼ੇਸ਼ ਭਾਸ਼ਨ ਕਰਵਾਇਆ
Ad Position 24