15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਾਰੰਗੜਾ ਦੇ ਗੁ: ਬਾਬਾ ਸਿੱਧ ਸਿਲਵਰਾ 'ਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 11-03-2026
ਚੋਗਾਵਾਂ, 10 ਮਾਰਚ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਦੀ ਅਗਵਾਈ ਹੇਠ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਹਲਕਾ ਚੋਗਾਵਾਂ ਅਧੀਨ ਆਉਂਦੇ ਪਿੰਡ ਸਾਰੰਗੜਾ ਦੇ ਗੁਰਦੁਆਰਾ ਬਾਬਾ ਸਿੱਧ ਸਿਲਵਰਾ ਵਿਖੇ ਅੰਮਿ੍ਤ ਸੰਚਾਰ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਬਲਵਿੰਦਰ ਕੌਰ ਲੋਪੋਕੇ ਦੇ ਸਹਿਯੋਗ ਨਾਲ ਕਰਵਾਇਆ, ਜਿਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਨੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰਕੇ 128 ਪ੍ਰਾਣੀਆਂ ਨੂੰ ਖੰਡੇ ਬਾਟੇ ਦਾ ਅੰਮਿ੍ਤ ਛਕਾਇਆ | ਅੰਮਿ੍ਤ ਛਕਣ ਵਾਲੇ ਪ੍ਰਾਣੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਭੇਟਾ ਰਹਿਤ ਕਕਾਰ ਦਿੱਤੇ ਗਏ | ਇਸ ਮੌਕੇ ਜਥੇ. ਸੁਰਜੀਤ ਸਿੰਘ ਭਿੱਟੇਵੱਡ ਨੇ ਅੰਮਿ੍ਤ ਛਕਣ ਵਾਲੇ ਪ੍ਰਾਣੀਆਂ ਨੂੰ ਵਧਾਈ ਦਿੱਤੀ ਤੇ ਗੁਰਮਤਿ ਜੀਵਨ ਅਪਣਾਉਣ ਦੀ ਅਪੀਲ ਕੀਤੀ | ਇਸ ਮੌਕੇ ਪਿ੍ੰ: ਮਨਜੀਤ ਕੌਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਬਾਬਾ ਵਿਰਸਾ ਸਿੰਘ ਗ੍ਰੰਥੀ ਗੁ: ਬਾਬਾ ਸਿੱਧ ਸਿਲਵਰਾ, ਭਾਈ ਗੁਰਰਾਜ ਸਿੰਘ ਪ੍ਰਚਾਰਕ, ਸਰਪੰਚ ਲਾਲੀ ਸਾਰੰਗੜਾ, ਭਾਈ ਗੁਰਭੇਜ ਸਿੰਘ ਚਵਿੰਡਾ ਢਾਡੀ ਜਥਾ, ਭਾਈ ਰਣਜੋਧ ਸਿੰਘ ਕਵੀਸ਼ਰ ਜਥਾ, ਵਿਦਿਆਰਥੀਆਂ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਭਾਈ ਰਣਜੋਧ ਸਿੰਘ ਸਹਿਜ ਪਾਠ ਸੇਵਾ ਸੋਸਾਇਟੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੀਤ ਮੈਨੇਜਰ ਜਗਤਾਰ ਸਿੰਘ ਨੂੰ ਵਿਦਾਇਗੀ ਦਿੱਤੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਦਾ ਜਥਾ ਰਵਾਨਾ
Ad Position 24