15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਰਨਾਲਾ ਕਿਸਾਨ ਰੈਲੀ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 11-03-2026
ਨਵਾਂ ਪਿੰਡਾਂ, 10 ਮਾਰਚ (ਜਸਪਾਲ ਸਿੰਘ)-ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਕਰ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋਂ ਬਰਨਾਲਾ ਵਿਖੇ ਅੱਜ ਕੀਤੀ ਜਾ ਰਹੀ ਕਿਸਾਨ ਰੈਲੀ 'ਚ ਕੁੱਲ ਹਿੰਦ ਕਿਸਾਨ ਸਭਾ ਦੀ ਜ਼ਿਲ੍ਹਾ ਅੰਮਿ੍ਤਸਰ ਇਕਾਈ ਤੇ ਸਬਜ਼ੀ ਉੱਤਪਾਦਕ ਕਿਸਾਨ ਜਥੇਬੰਦੀ ਵਲੋਂ ਨਵਾਂ ਪਿੰਡ ਤੋਂ ਰਵਾਨਾ ਹੋਣ ਮੌਕੇ ਅਮਰੀਕਾ ਕਰ ਮੁਕਤ ਵਪਾਰ ਸਮਝੌਤਾ ਦੇ ਵਿਰੋਧ 'ਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਲੱਖਬੀਰ ਸਿੰਘ ਨਿਜਾਮਪੁਰ, ਭੁਪਿੰਦਰ ਸਿੰਘ ਪ੍ਰਧਾਨ ਸਬਜ਼ੀ ਉੱਤਪਾਦਕ ਕਿਸਾਨ ਜਥੇਬੰਦੀ, ਸਕੱਤਰ ਤਰਸੇਮ ਸਿੰਘ ਨੰਗਲ ਤੇ ਗੁਰਮੇਜ ਸਿੰਘ ਮੱਖਣਵਿੰਡੀ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ | ਇਸ ਮੌਕੇ ਕਰਨੈਲ ਸਿੰਘ, ਬਲਵਿੰਦਰ ਸਿੰਘ ਸੇਠ, ਦਲਬੀਰ ਸਿੰਘ, ਸੁਰਿੰਦਰ ਸਿੰਘ ਰਾਜੂ ਤੇ ਅਜੈਬ ਸਿੰਘ ਨਵਾਂ ਪਿੰਡ, ਮਹਿਲ ਸਿੰਘ ਛਾਪਾ, ਡਾ. ਕੁਲਦੀਪ ਸਿੰਘ ਰਿਟਾਇਰਡ ਖੇਤੀਬਾੜੀ ਅਫਸਰ ਤੇ ਰਾਜਬੀਰ ਸਿੰਘ ਫਤਿਹਪੁਰ, ਅਮਰਜੀਤ ਸਿੰਘ ਫੌਜ਼ੀ ਨਿਜਾਮਪੁਰ, ਜਸਵਿੰਦਰ ਸਿੰਘ ਤੇ ਜਸਪਾਲ ਸਿੰਘ ਨਬੀਪੁਰ, ਬਲਵੰਤ ਸਿੰਘ ਤੀਰਥਪੁਰਾ, ਅਵਤਾਰ ਸਿੰਘ ਵਡਾਲਾ ਜੌਹਲ, ਮਲਕੀਤ ਸਿੰਘ ਮੱਖਣਵਿੰਡੀ, ਸਰਵਣ ਸਿੰਘ ਛੀਨਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਫ਼ਤਹਿਪੁਰ ਬਦੇਸ਼ਾ ਅਗਲੀ ਖ਼ਬਰ ਮੀਤ ਮੈਨੇਜਰ ਜਗਤਾਰ ਸਿੰਘ ਨੂੰ ਵਿਦਾਇਗੀ ਦਿੱਤੀ
Ad Position 24