15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਫ਼ਤਹਿਪੁਰ ਬਦੇਸ਼ਾ

Ad Position 21
No active advertisement
ਅਜੀਤ ਡੈਸਕ 11-03-2026
ਚਵਿੰਡਾ ਦੇਵੀ, 10 ਮਾਰਚ (ਸਤਪਾਲ ਸਿੰਘ ਢੱਡੇ)-ਸਥਾਨਕ ਕਸਬੇ ਤੋਂ ਨਜ਼ਦੀਕੀ ਪੈਂਦੇ ਪਿੰਡ ਮਾਂਗਾ ਸਰਾਏ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਮਾਂਗਾ ਸਰਾਏ ਅਤੇ ਰਿਜ਼ਰਵਰ ਰਣਧੀਰ ਸਿੰਘ ਫਤਹਿਪੁਰ ਬਦੇਸ਼ਾਂ ਦੀ ਅਗਵਾਈ ਹੇਠ ਕਰਵਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਰਣਧੀਰ ਸਿੰਘ ਫਤਹਿਪੁਰ ਬਦੇਸ਼ਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਵੱਡੇ ਪੱਧਰ 'ਤੇ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ ਅਤੇ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਖੇਤਰਾਂ ਵਿਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਦੇ ਵਿਕਾਸ ਲਈ ਹੋਰ ਕਈ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ | ਇਸ ਮੌਕੇ ਹਾਜ਼ਰ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਮਾਂਗਾ ਸਰਾਏ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਮੀਟਿੰਗ ਦੇ ਅੰਤ ਵਿਚ ਪਾਰਟੀ ਨੂੰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਜ਼ਿਲ੍ਹਾ ਸੈਕਟਰੀ ਜੋਬਨਪ੍ਰੀਤ ਸਿੰਘ ਖਲਚੀਆਂ, ਅਜੈਬ ਸਿੰਘ ਮਾਂਗਾ ਸਰਾਏ, ਬਲਦੇਵ ਸਿੰਘ ਮਾਂਗਾ ਸਰਾਏ, ਦਲਮੋਹਰ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ ਫੌਜੀ, ਸਰਵਣ ਸਿੰਘ, ਲਖਵਿੰਦਰ ਸਿੰਘ, ਸੁਰਜੀਤ ਸਿੰਘ, ਮਲੂਕ ਸਿੰਘ ਅਤੇ ਹੀਰਾ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਰਨਾਲਾ ਕਿਸਾਨ ਰੈਲੀ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Ad Position 24