15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 11-03-2026
ਮਜੀਠਾ, 10 ਮਾਰਚ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸਜ਼ ਯੂਨੀਅਨ ਅਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਦੇ ਸਾਂਝੇ ਫੈਸਲੇ ਅਨੁਸਾਰ ਬਿਜਲੀ ਸੋਧ ਬਿੱਲ 2025 ਨੂੰ ਪਾਰਲੀਮੈਂਟ 'ਚ ਪੇਸ਼ ਕਰਨ ਦੀਆਂ ਤਿਆਰੀਆਂ ਦੇ ਵਿਰੋਧ ਵਿਚ ਬਿਜਲੀ ਘਰ ਮਜੀਠਾ ਵਿਖੇ ਰੋਸ ਰੈਲੀ ਕਰਨ ਉਪਰੰਤ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ | ਜਿਸ ਵਿਚ ਪੈਨਸ਼ਨਰਜ਼ ਐਸੋਸੀਏਸ਼ਨ ਨੇ ਵੀ ਸ਼ਮੂਲੀਅਤ ਕੀਤੀ | ਵੱਖ-ਵੱਖ ਬੁਲਾਰਿਆਂ ਨੇ ਬਿਜਲੀ ਸੋਧ ਬਿੱਲ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਬਜਟ ਸੈਸ਼ਨ ਵਿਚ ਵਿਧਾਨ ਸਭਾ ਅੰਦਰ ਬਿਜਲੀ ਵਿਭਾਗ ਦੇ ਕੀਤੇ ਜਾ ਰਹੇ ਕੇਂਦਰੀਕਰਨ, ਬਿਜਲੀ ਸੋਧ ਬਿਲ 2025 ਨੂੰ ਰੱਦ ਕਰਨ ਦਾ ਮਤਾ ਪਾਸ ਕਰੇ | ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਦੀਆਂ ਜ਼ਮੀਨਾਂ ਵੇਚਣ ਦੇ ਮਨਸੂਬਿਆਂ ਨੂੰ ਤੁਰੰਤ ਵਾਪਸ ਲਵੇ | ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ 2025 ਪਾਰਲੀਮੈਂਟ ਵਿਚ ਪੇਸ਼ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ, ਕਾਰਪੋਰੇਟ ਪੱਖੀ ਬਣਾਏ ਚਾਰ ਲੇਬਰ ਕੋਡ ਰੱਦ ਕਰਕੇ ਐਕਟ 1948 ਵਾਲੇ ਕਿਰਤ ਕਾਨੂੰਨ ਬਹਾਲ ਕੀਤੇ ਜਾਣ | ਜੇਕਰ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿੱਲ ਵਾਪਸ ਨਾ ਲਿਆ ਤਾਂ ਬਿਜਲੀ ਕਾਮੇ ਹੜਤਾਲ 'ਤੇ ਜਾਣ ਲਈ ਮਜਬੂਰ ਹੋਣਗੇ | ਰੈਲੀ ਨੂੰ ਸੂਬਾ ਪ੍ਰਧਾਨ ਕਿ੍ਸ਼ਨ ਸਿੰਘ ਅÏਲਖ, ਸੁਖਪਾਲ ਸਿੰਘ ਮਜੀਠਾ, ਕੁੰਦਨ ਲਾਲ ਹਰੀਆਂ, ਗੁਰਪ੍ਰੀਤ ਸਿੰਘ ਸੋਹੀਆਂ, ਲਖਵਿੰਦਰ ਸਿੰਘ ਭੋਮਾ, ਪੈਨਸ਼ਨਰ ਆਗੂ ਰਾਮ ਲੁਭਾਇਆ ਮਜੀਠਾ, ਜੋਗਿੰਦਰ ਸਿੰਘ ਸੋਹੀਆਂ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਤਾਲਮੇਲ ਦਲ ਦੀ ਮੀਟਿੰਗ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਫ਼ਤਹਿਪੁਰ ਬਦੇਸ਼ਾ
Ad Position 24