ਅੰਮਿ੍ਤਸਰ, 10 ਮਾਰਚ (ਹਰਮਿੰਦਰ ਸਿੰਘ)-ਕੌਮਾਂਤਰੀ ਮਹਿਲਾ ਦਿਵਸ ਮੌਕੇ ਅਨਾਮਿਕਾ ਆਰਟਸ ਐਸੋਸੀਏਸ਼ਨ ਵਲੋਂ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮਿ੍ਤਸਰ ਦੇ ਸਹਿਯੋਗ ਨਾਲ ਔਰਤ ਦੇ ਸੰਘਰਸ਼ ਦੀ ਕਹਾਣੀ ਬਿਆਨ ਕਰਦੇ ਨਾਟਕ 'ਫਾਰਐਵਰ ਮਹਾਰਾਣੀ ਜਿੰਦਾਂ' ਦਾ ਮੰਚਨ ਕੀਤਾ ਗਿਆ | ਡਾ. ਆਤਮਾ ਸਿੰਘ ਗਿੱਲ ਦੁਆਰਾ ਲਿਖੇ ਅਤੇ ਈਮੈਨੂਅਲ ਸਿੰਘ ਦੁਆਰਾ ਨਿਰਦੇਸ਼ਿਤ ਨਾਟਕ 'ਮਹਾਰਾਣੀ ਜਿੰਦਾਂ' ਰਾਹੀਂ ਅੱਜ ਦੀ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਉਸ ਸੁਨਹਿਰੀ ਦੌਰ ਨਾਲ ਜਾਣੂ ਕਰਵਾਉਣ ਦਾ ਸਫ਼ਲ ਯਤਨ ਕੀਤਾ ਗਿਆ ਜਿਸ ਨੂੰ ਖਾਲਸਾ ਰਾਜ ਜਾਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਂ ਨਾਲ ਜਾਣਿਆ ਜਾਂਦਾ ਹੈ | ਨਾਟਕ ਵਿਚ ਸਿੱਖ ਰਾਜ ਦੀ ਅਧੋਗਤੀ ਦੇ ਨਾਲ ਮਹਾਰਾਣੀ ਜਿੰਦਾਂ ਅਤੇ ਮਹਾਰਾਜਾ ਦਲੀਪ ਸਿੰਘ ਦੇ ਦੁਖਾਂਤ ਨੂੰ ਵਿਭਿੰਨ ਨਾਟਕੀ ਜੁਗਤਾਂ ਰਾਹੀਂ ਪ੍ਰਸਤੁਤ ਕੀਤਾ ਗਿਆ | ਨਾਟਕ ਵਿਚ ਮਹਾਰਾਣੀ ਜਿੰਦਾਂ ਦੇ ਜੀਵਨ ਸੰਘਰਸ਼ ਅਤੇ ਖੁੱਸੇ ਹੋਏ ਸਿੱਖ ਰਾਜ ਦੀ ਮੁੜ ਪ੍ਰਾਪਤੀ ਲਈ ਅਤੇ ਬਾਲਕ ਮਹਾਰਾਜੇ ਦਲੀਪ ਸਿੰਘ ਨੂੰ ਉਸਦੇ ਹਕ ਹਕੂਕ ਦਿਵਾਉਣ ਲਈ ਜਦੋ-ਜਹਿਦ ਦਿ੍ਸ਼ਟੀਗੋਚਰ ਹੁੰਦੀ ਹੈ | ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਗਿਆਨੀ ਸੰਤੋਖ ਸਿੰਘ ਆਸਟਰੇਲੀਆ, ਡਾ: ਚਰਨਜੀਤ ਸਿੰਘ ਗੁਮਟਾਲਾ, ਸੰਤੋਖ ਸਿੰਘ ਸੇਠੀ, ਸੀਨੀਅਰ ਮੀਤ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ , ਮਾ: ਸੁੱਚਾ ਸਿੰਘ ਗੁਮਟਾਲਾ, ਸਰਬਜੀਤ ਸਿੰਘ ਲਾਲੀ ਆਦਿ ਮਹਿਮਾਨਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਡਾ: ਸਰਗੀ, ਡਾ: ਹਰਜੀਤ ਕੌਰ, ਪ੍ਰੋ: ਪੂਜਾ ਅਤੇ ਕਾਲਜ ਦੇ ਸਮੂਹ ਅਧਿਆਪਕ ਅਤੇ ਵਿਦਿਆਰਥਣਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਨਾਟਕ ਵਿਚ ਪ੍ਰੀਤਪਾਲ ਹੁੰਦਲ, ਗੁਰਪਿੰਦਰ ਕੌਰ, ਈਮੈਨੂਅਲ ਸਿੰਘ, ਮਰਕਸਪਾਲ ਗੁਮਟਾਲਾ, ਡਾ: ਆਤਮਾ ਸਿੰਘ ਗਿੱਲ, ਆਲਮ ਸਿੰਘ, ਲਖਵਿੰਦਰ ਲੱਕੀ, ਪ੍ਰਭਜੋਤ ਸੰਘਾ, ਸਾਰੰਗੀ ਵਾਦਕ ਪ੍ਰੋ. ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਦੀਪਿਕਾ, ਸਚਿਨ, ਤਮੰਨਾ, ਅਚਲ ਮਹਾਜਨ, ਵੰਸ਼, ਸਾਰਥ, ਅਨਮੋਲ ਰਾਣਾ, ਰੋਬਿਨ ਪ੍ਰੀਤ ਸਿੰਘ, ਜਸ਼ਨਪ੍ਰੀਤ, ਦਿ੍ਸ਼ਟੀ, ਪ੍ਰਾਬੀਰ ਸਿੰਘ ਆਦਿ ਅਦਾਕਾਰਾਂ ਨੇ ਅਹਿਮ ਭੂਮਿਕਾ ਨਿਭਾਈ | ਨਾਟਕ ਦੇ ਕਲਾਕਾਰਾਂ ਨੂੰ ਸਰਟੀਫਿਕੇਟ ਦੇ ਕੇ ਸਮੁੱਚੀ ਟੀਮ ਦਾ ਸਨਮਾਨ ਕੀਤਾ ਗਿਆ |