15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਰਿਸੋਰਸ ਸੈਂਟਰ ਵਿਖੇ ਵਿਰਾਟ ਦੇਵਗਨ ਵਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 11-03-2026
ਅੰਮਿ੍ਤਸਰ, 10 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਵਾਰਡ ਨੰਬਰ 66 ਦੇ ਕੌਂਸਲਰ, ਪੰਜਾਬ ਸਿੱਖਿਆ ਵਿਕਾਸ ਬੋਰਡ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਬਜ਼ਰਵਰ (ਅੰਮਿ੍ਤਸਰ ਉੱਤਰੀ) ਵਿਰਾਟ ਦੇਵਗਨ ਨੇ ਅੱਜ ਰਣਜੀਤ ਐਵੀਨਿਊ ਨੇੜੇ ਕਰਮਪੁਰਾ ਦੇ ਪਹਿਲ ਰਿਸੋਰਸ ਸੈਂਟਰ ਵਿਖੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਦੇਵਗਨ ਨੇ ਕਿਹਾ ਕਿ ਇਨ੍ਹਾਂ ਬੱਚਿਆਂ 'ਚ ਬਹੁਤ ਪ੍ਰਤਿਭਾ ਅਤੇ ਆਤਮਵਿਸ਼ਵਾਸ ਹੈ | ਸਹੀ ਮਾਰਗਦਰਸ਼ਨ ਅਤੇ ਮੌਕੇ ਮਿਲਣ ਨਾਲ, ਉਹ ਜ਼ਿੰਦਗੀ ਵਿਚ ਵੱਡੀਆਂ ਚੀਜ਼ਾਂ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਨੇ ਅਧਿਆਪਕਾਂ ਅਤੇ ਸਟਾਫ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਸ਼ੇਸ਼ ਬੱਚਿਆਂ ਨੂੰ ਸਿੱਖਿਆ ਅਤੇ ਸਸ਼ਕਤੀਕਰਨ 'ਚ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਹੈ | ਉਨ੍ਹਾਂ ਬੱਚਿਆਂ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਹੀ ਸਕੂਲ 'ਚ ਠੰਢਾ ਪਾਣੀ ਮੁਹੱਈਆ ਕਰਵਾਉਣ ਲਈ ਆਪਣੇ ਨਿੱਜੀ ਫੰਡਾਂ 'ਚੋਂ ਕੂਲਰ ਲਗਾਉਣਗੇ, ਤਾਂ ਜੋ ਉਨ੍ਹਾਂ ਨੂੰ ਕੋਈ ਅਸੁਵਿਧਾ ਨਾ ਹੋਵੇ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਰਮਦਾਸ ਵਲੋਂ ਹੈਰੋਇਨ ਸਮੇਤ ਕਥਿਤ ਦੋਸ਼ੀ ਗਿ੍ਫ਼ਤਾਰ * ਨਿਸ਼ਾਨਦੇਹੀ 'ਤੇ 2 ਹੋਰ ਪੁਲਿਸ ਅੜਿੱਕੇ ਅਗਲੀ ਖ਼ਬਰ ਪਿ੍ੰ: ਕੰਚਨ ਮਲਹੋਤਰਾ 'ਸਾਲ ਦੀ ਸਰਬੋਤਮ ਅਧਿਆਪਕ' ਪੁਰਸਕਾਰ ਨਾਲ ਸਨਮਾਨਿਤ
Ad Position 24