21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਉਂ 5 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ <br/>

Ad Position 21
No active advertisement
ਅਜੀਤ ਡੈਸਕ 12-03-2026
ਅਜਨਾਲਾ/ਗੱਗੋਮਾਹਲ, 11 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਬੀ.ਐੱਸ.ਐੱਫ 117 ਬਟਾਲੀਅਨ ਵਲੋਂ 2 ਨਸ਼ਾ ਤਸਕਰਾਂ ਨੂੰ 1 ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਨੂੰ ਥਾਣਾ ਰਮਦਾਸ ਦੀ ਪੁਲਿਸ ਹਵਾਲੇ ਕੀਤਾ ਗਿਆ, ਜਿਨ੍ਹਾਂ ਖ਼ਿਲਾਫ਼ ਪੁਲਿਸ ਵਲੋਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਅਤੇ ਐੱਸ.ਐੱਚ.ਓ. ਰਮਦਾਸ ਸਬ-ਇੰਸ: ਅਰਜਨ ਕੁਮਾਰ ਨੇ ਦੱਸਿਆ ਕਿ ਬੀ.ਐੱਸ.ਐੱਫ. ਵਲੋਂ ਸੂਚਨਾ ਦਿੱਤੀ ਗਈ ਸੀ ਕਿ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਲੱਗਦੇ ਸਰਹੱਦੀ ਚੌਂਕੀ ਛੰਨਾ ਪਤਨ ਕੋਲੋਂ ਪੀਲੇ ਰੰਗ ਦੀ ਟੇਪ 'ਚ ਲਪੇਟੀ 1 ਕਿੱਲੋ 90 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਤੇ 2 ਨਸ਼ਾ ਤਸਕਰਾਂ ਨੂੰ ਵੀ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਚੌਂਕੀ ਗੱਗੋਮਾਹਲ ਦੀ ਪੁਲਿਸ ਟੀਮ ਵਲੋਂ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਜਰਨੈਲ ਸਿੰਘ ਪੁੱਤਰ ਕੁਲਵੰਤ ਸਿੰਘ ਅਤੇ ਸੱਜਣ ਸਿੰਘ ਪੁੱਤਰ ਬਲਵਿੰਦਰ ਸਿੰਘ ਦੋਵੇਂ ਵਾਸੀ ਗਿੱਲਾਂਵਾਲੀ ਨੂੰ ਆਪਣੀ ਹਿਰਾਸਤ ਵਿਚ ਲੈ ਕੇ ਉਨ੍ਹਾਂ ਖ਼ਿਲਾਫ਼ ਥਾਣਾ ਰਮਦਾਸ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਇਨ੍ਹਾਂ ਕੋਲੋਂ ਪਤਾ ਲਗਾਇਆ ਜਾਵੇਗਾ ਕਿ ਇਹ ਹੈਰੋਇਨ ਕਿੱਥੋਂ ਮੰਗਵਾਈ ਸੀ ਤੇ ਅੱਗੇ ਕਿਸ ਨੂੰ ਸਪਲਾਈ ਕਰਨੀ ਸੀ |

Ad Position 22
No active advertisement
ਪਿਛਲੀ ਖ਼ਬਰ ਫੁੱਟਪਾਥਾਂ ਤੇ ਚੌਰਾਹਿਆਂ ਨੂੰ ਖੋਖਲਾ ਕਰ ਰਹੇ ਚੂਹੇ, ਹੇਠਾਂ ਧਸ ਰਹੀ ਜ਼ਮੀਨ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਕੈਂਡਲ ਸਟੈਂਡ/ਪੈੱਨ ਹੋਲਡਰ ਦੀ ਵਰਕਸ਼ਾਪ ਕਰਵਾਈ <br/>
Ad Position 24