21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਿਸਾਨ ਮਜ਼ਦੂਰ ਮੋਰਚਾ ਨਾਲ ਸੰਬੰਧਤ ਜਥੇਬੰਦੀਆਂ ਵਲੋਂ ਸਰਕਾਰ ਖਿਲਾਫ ਰੋਸ ਮਾਰਚ <br/>

Ad Position 21
No active advertisement
ਅਜੀਤ ਡੈਸਕ 12-03-2026
ਅੰਮਿ੍ਤਸਰ, 11 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜਦੂਰ ਮੋਰਚਾ ਭਾਰਤ (ਕੇ. ਐੱਮ. ਐੱਮ.) ਦੇ ਪੰਜਾਬ ਚੈਪਟਰ ਵਲੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸਰਕਾਰ ਖਿਲ਼ਾਫ ਰੋਸ ਮਾਰਚ ਕਰਕੇ ਐੱਸ. ਐੱਸ. ਪੀ. ਰਾਹੀਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਕਿਸਾਨ ਮਜ਼ਦੂਰ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਗੈਂਗਸਟਰਾਂ ਵਿਰੁੱਧ ਪ੍ਰਹਾਰ ਦੇ ਨਾਂਅ 'ਤੇ ਪੰਜਾਬ ਅੰਦਰ ਲਗਭਗ 35 ਤੋਂ 45 ਝੂਠੇ ਪੁਲਿਸ ਮੁਕਾਬਲਿਆਂ ਦੀ ਮੀਡੀਆ ਰਿਪੋਰਟਿੰਗ ਹੋਈ ਹੈ | ਉਨ੍ਹਾਂ ਕਿਹਾ ਕਿ ਅਪਰਾਧ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਪਰ ਅਪਰਾਧ ਦੇ ਬਦਲੇ ਅਪਰਾਧਿਕ ਕਾਰਵਾਈ ਨਹੀਂ ਹੋਣੀ ਚਾਹੀਦੀ ਅਤੇ ਇਨ੍ਹਾਂ ਮਾਮਲਿਆਂ 'ਚ ਸਾਰੇ ਮੁਕਾਬਲਿਆਂ ਦੀ ਨਿਰਪੱਖ ਜਾਂਚ ਮੌਜੂਦਾ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੇ ਪਰਿਵਾਰ ਦੀ ਮੰਗ ਅਨੁਸਾਰ ਕੇਸ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ | ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਹੋਏ ਮੁਜ਼ਾਹਰਿਆਂ ਨੂੰ ਬੀ. ਕੇ. ਯੂ. ਆਜ਼ਾਦ ਤੋਂ ਜਸਵਿੰਦਰ ਸਿੰਘ ਲੌਂਗੋਵਾਲ, ਬੀ. ਕੇ. ਯੂ. ਕ੍ਰਾਂਤੀਕਾਰੀ ਤੋਂ ਬਲਦੇਵ ਸਿੰਘ ਜੀਰਾ, ਬੀ. ਕੇ. ਯੂ. ਦੋਆਬਾ ਤੋਂ ਮਨਜੀਤ ਸਿੰਘ ਰਾਏ, ਬੀ. ਕੇ. ਯੂ. ਭਟੇੜੀ ਤੋਂ ਗੁਰਧਿਆਨ ਸਿੰਘ, ਬੀ. ਕੇ. ਐੱਮ. ਯੂ. ਤੋਂ ਦਿਲਬਾਗ ਸਿੰਘ ਗਿੱਲ, ਬੀ. ਕੇ. ਯੂ. ਬਹਿਰਾਮਕੇ ਤੋਂ ਬਲਵੰਤ ਸਿੰਘ ਬਹਿਰਾਮਕੇ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ ਸੁਖਵਿੰਦਰ ਸਿੰਘ ਸਭਰਾ, ਪ੍ਰੋਗਰੈਸਿਵ ਫਾਰਮਰਜ਼ ਫਰੰਟ ਤੋਂ ਗੁਰਅਮਨੀਤ ਸਿੰਘ ਮਾਂਗਟ, ਕਿਸਾਨ ਮਜ਼ਦੂਰ ਹਿਤਕਾਰੀ ਸਭਾ ਤੋਂ ਓਾਕਾਰ ਸਿੰਘ ਪੁਰਾਣਾ ਭੰਗਾਲਾ, ਕਿਸਾਨ ਮਜ਼ਦੂਰ ਮੋਰਚਾ ਪੰਜਾਬ ਤੋਂ ਮਲਕੀਅਤ ਸਿੰਘ ਗੁਲਾਮੀਵਾਲਾ, ਦਸਮੇਸ਼ ਕਿਸਾਨ ਯੂਨੀਅਨ ਜਸਦੇਵ ਸਿੰਘ ਲਲਤੋਂ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ 'ਚ ਵੀ ਰਸੋਈ ਗੈਸ ਦੀ ਘਾਟ ਮਹਿਸੂਸ ਹੋਣ ਲੱਗੀ <br/> ਅਗਲੀ ਖ਼ਬਰ ਫੁੱਟਪਾਥਾਂ ਤੇ ਚੌਰਾਹਿਆਂ ਨੂੰ ਖੋਖਲਾ ਕਰ ਰਹੇ ਚੂਹੇ, ਹੇਠਾਂ ਧਸ ਰਹੀ ਜ਼ਮੀਨ <br/>
Ad Position 24