21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅੰਮਿ੍ਤਸਰ 'ਚ ਵੀ ਰਸੋਈ ਗੈਸ ਦੀ ਘਾਟ ਮਹਿਸੂਸ ਹੋਣ ਲੱਗੀ <br/>

Ad Position 21
No active advertisement
ਅਜੀਤ ਡੈਸਕ 12-03-2026
ਅੰਮਿ੍ਤਸਰ, 11 ਮਾਰਚ (ਰੇਸ਼ਮ ਸਿੰਘ)-ਈਰਾਨ-ਅਮਰੀਕਾ ਜੰਗ ਦਾ ਅਸਰ ਰਸੋਈ ਗੈਸ 'ਤੇ ਸਿੱਧੇ ਢੰਗ ਨਾਲ ਪੈਣਾ ਸ਼ੁਰੂ ਹੋ ਗਿਆ ਹੈ ਜਿਸ ਦੇ ਤਹਿਤ ਕਈ ਗੈਸ ਏਜੰਸੀਆਂ ਵਲੋਂ ਜਿੱਥੇ ਕਮਰਸ਼ੀਅਲ ਗੈਸ ਲਈ ਸਿਲੰਡਰ ਸਪਲਾਈ ਬੰਦ ਕਰ ਦਿੱਤੀ ਹੈ ਉਥੇ ਘਰੈਲੂ ਸਿਲਡੰਰ ਲੈਣ ਲਈ ਵੀ ਖਪਤਕਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਖ਼ਬਰਾਂ ਸੁਰਖੀਆਂ 'ਚ ਆਉਣ ਤੋਂ ਬਾਅਦ ਅੱਜ ਡੀ. ਸੀ. ਦਲਵਿੰਦਰਜੀਤ ਸਿੰਘ ਵਲੋਂ ਜ਼ਿਲ੍ਹੇ ਦੇ ਪੈਟਰੋਲੀਅਮ/ਐੱਲ. ਪੀ. ਜੀ. ਅਧਿਕਾਰੀਆਂ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਜਿਸ ਉਪਰੰਤ ਦੱਸਿਆ ਗਿਆ ਕਿ ਜ਼ਿਲ੍ਹੇ ਵਿਚ ਐੱਲ. ਪੀ. ਜੀ., ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ | ਘਰੇਲੂ ਰਸੋਈ ਗੈਸ ਦੀ ਸਪਲਾਈ ਬਰਕਰਾਰ ਰੱਖੀ ਜਾ ਰਹੀ ਹੈ ਜਦੋਂ ਕਿ ਕਮਰਸ਼ੀਅਲ ਗੈਸ ਦੀ ਕਮੀ ਜਲਦ ਹੀ ਦੂਰ ਕਰ ਲਈ ਜਾਵੇਗੀ | ਡਿਪਟੀ ਕਮਿਸ਼ਨਰ ਸ੍ਰੀ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਮ੍ਹਾਂਖੋਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 67 ਗੈਸ ਏਜੰਸੀਆਂ ਅਤੇ 303 ਪੈਟਰੋਲ ਪੰਪ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਵਿਚ ਕਿਤੇ ਵੀ ਕੋਈ ਘਰੇਲੂ ਗੈਸ ਅਤੇ ਪੈਟਰੋਲ/ਡੀਜ਼ਲ ਕੋਈ ਵੀ ਘਾਟ ਨਹੀਂ ਹੈ ਅਤੇ ਇਸ ਦੀ ਸਪਲਾਈ ਲਗਾਤਾਰ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਕਮਰਸ਼ੀਅਲ ਗੈਸ ਵਿਚ ਕਮੀ ਆਈ ਹੈ ਅਤੇ ਇਸ ਨੂੰ ਵੀ ਛੇਤੀ ਹੀ ਦੂਰ ਕਰ ਲਿਆ ਜਾਵੇਗਾ | ਉਨ੍ਹਾਂ ਗੈਸ ਏਜੰਸੀ ਅਤੇ ਪੈਟਰੋਲ ਪੰਪਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਤੁਹਾਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਤਾਂ ਜੋ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾ ਸਕੇ | ਇਸ ਮੀਟਿੰਗ ਵਿਚ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਹਰਵਿੰਦਰ ਕੌਰ, ਫੂਡ ਸਪਲਾਈ ਇੰਸਪੈਕਟਰ ਜਗਵਿੰਦਰ ਸਿੰਘ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸੇਲ ਮੈਨੇਜਰ ਯਸ਼ ਪਾਠਕ, ਮੈਨੇਜਰ ਅੰਕਿਤ ਕੁਮਾਰ ਤੋਂ ਇਲਾਵਾ ਵੱਖ-ਵੱਖ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਦੇ ਨੁਮਾਇੰਦੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਲਕੇ ਲੱਗੇਗਾ ਰੁਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ : ਵਧੀਕ ਡੀ.ਸੀ. <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਨਾਲ ਸੰਬੰਧਤ ਜਥੇਬੰਦੀਆਂ ਵਲੋਂ ਸਰਕਾਰ ਖਿਲਾਫ ਰੋਸ ਮਾਰਚ <br/>
Ad Position 24