21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਭਲਕੇ ਲੱਗੇਗਾ ਰੁਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ : ਵਧੀਕ ਡੀ.ਸੀ. <br/>

Ad Position 21
No active advertisement
ਅਜੀਤ ਡੈਸਕ 12-03-2026
ਅੰਮਿ੍ਤਸਰ, 11 ਮਾਰਚ (ਰੇਸ਼ਮ ਸਿੰਘ)-13 ਮਾਰਚ ਨੂੰ ਅੰਮਿ੍ਤਸਰ ਦੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਤਸਰ ਵਿਖੇ ਪਲੇਸਮੈਂਟ ਕੈਂਪ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਦੀ ਯੋਜਨਾ ਤਹਿਤ ਲਗਾਇਆ ਜਾ ਰਿਹਾ ਹੈ | ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ. ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਟਾਈਡਾ ਸਪੋਰਟਸ ਅਤੇ ਸੈਂਟਰਲ ਇੰਸਟੀਚਿਊਟ ਆਫ ਹੈਂਡ ਟੂਲਜ (ਸਰਕਾਰੀ ਸੰਸਥਾ) ਵਲੋਂ ਏ.ਐੱਸ.ਐਮ/ਸੈਂਟਰ ਹੈੱਡ, ਐਕਸਟੈਂਸ਼ਨ ਸੈਂਟਰ ਇੰਚਾਰਜ, ਟੀਚਿੰਗ ਫੈਕਲਟੀ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ | ਇਸ ਪਲੇਸਮੈਂਟ ਕੈਂਪ ਵਿਚ ਗ੍ਰੈਜੂਏਟ, ਬੀ.ਟੈੱਕ/ਬੀ.ਈ./ਡਿਪਲੋਮਾ ਹੋਲਡਰ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇਂ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ | ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਸ਼ੁੱਕਰਵਾਰ ਸਵੇਰੇ 10:30 ਵਜੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਬਾਜ਼ਾਰਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਨਿਗਮ ਦੀ ਟੀਮ ਰਾਤ ਨੂੰ ਨਿਕਲੀ ਸੜਕਾਂ 'ਤੇ ਅਗਲੀ ਖ਼ਬਰ ਅੰਮਿ੍ਤਸਰ 'ਚ ਵੀ ਰਸੋਈ ਗੈਸ ਦੀ ਘਾਟ ਮਹਿਸੂਸ ਹੋਣ ਲੱਗੀ <br/>
Ad Position 24