21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਆਪ' ਸਰਕਾਰ ਪੰਜਾਬ ਦੀਆਂ ਔਰਤਾਂ ਦੇ ਮਾਣ ਸਤਿਕਾਰ 'ਚ ਕਰ ਰਹੀ ਇਤਿਹਾਸਕ ਫੈਸਲੇ-'ਆਪ' <br/>

Ad Position 21
No active advertisement
ਅਜੀਤ ਡੈਸਕ 12-03-2026
ਅੰਮਿ੍ਤਸਰ, 11 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮਿ੍ਤਸਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ, ਮਹਿਲਾ ਵਿੰਗ ਸ਼ਹਿਰੀ ਇੰਚਾਰਜ ਕਾਮਨਾ ਆਨੰਦ ਅਤੇ ਮਹਿਲਾ ਵਿੰਗ ਦਿਹਾਤੀ ਜ਼ਿਲ੍ਹਾ ਇੰਚਾਰਜ ਗੀਤਾ ਗਿੱਲ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਭ ਤੋਂ ਵੱਡੇ ਚੋਣ ਵਾਅਦਿਆਂ 'ਚੋਂ ਇਕ ਨੂੰ ਪੂਰਾ ਕਰਨ ਵੱਲ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਮਾਸਿਕ ਸਤਿਕਾਰ ਯੋਜਨਾ ਦਾ ਐਲਾਨ ਕਰ ਦਿੱਤਾ ਹੈ, ਜਿਸ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਜਦਕਿ ਅਨੁਸੂਚਿਤ ਜਾਤੀ (ਐੱਸ. ਸੀ.) ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਮਿਲਣਗੇ | ਆਪ ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਇਕ ਯੋਜਨਾ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦਾ ਸਨਮਾਨ ਕਰਨ ਦਾ ਫ਼ੈਸਲਾ ਹੈ | ਉਨ੍ਹਾਂ ਦੱਸਿਆ ਕਿ ਇਹ ਯੋਜਨਾ 13 ਅਪ੍ਰੈਲ ਵਿਸਾਖੀ ਦੇ ਮੌਕੇ 'ਤੇ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਲਈ ਪੰਜਾਬ ਭਰ ਵਿਚ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਯੋਗ ਔਰਤ ਇਸ ਯੋਜਨਾ ਦਾ ਲਾਭ ਲੈ ਸਕੇ | ਆਗੂਆਂ ਨੇ ਕਿਹਾ ਕਿ 'ਕੇਜਰੀਵਾਲ ਦੀ ਗਰੰਟੀ' ਸਿਰਫ਼ ਚੋਣ ਨਾਅਰਾ ਨਹੀਂ, ਸਗੋਂ ਲੋਕਾਂ ਨਾਲ ਕੀਤਾ ਵਾਅਦਾ ਹੈ ਜੋ ਹਰ ਹਾਲਤ ਵਿਚ ਪੂਰਾ ਕੀਤਾ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਕੱਚੇ ਦਰਜਾ ਚਾਰ ਕਰਮਚਾਰੀਆਂ ਨੂੰ ਬਰਾਬਰ ਕੰਮ ਤੇ ਬਰਾਬਰ ਤਨਖ਼ਾਹ ਤਹਿਤ ਲਿਆਂਦਾ ਜਾਵੇ-ਵਿਜੇ ਪਾਲ ਬਿਲਾਸਪੁਰ, ਸੋਮਪਾਲ... ਅਗਲੀ ਖ਼ਬਰ ਬਾਜ਼ਾਰਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਨਿਗਮ ਦੀ ਟੀਮ ਰਾਤ ਨੂੰ ਨਿਕਲੀ ਸੜਕਾਂ 'ਤੇ
Ad Position 24