21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕੱਚੇ ਦਰਜਾ ਚਾਰ ਕਰਮਚਾਰੀਆਂ ਨੂੰ ਬਰਾਬਰ ਕੰਮ ਤੇ ਬਰਾਬਰ ਤਨਖ਼ਾਹ ਤਹਿਤ ਲਿਆਂਦਾ ਜਾਵੇ-ਵਿਜੇ ਪਾਲ ਬਿਲਾਸਪੁਰ, ਸੋਮਪਾਲ <br/>

Ad Position 21
No active advertisement
ਅਜੀਤ ਡੈਸਕ 12-03-2026
ਅੰਮਿ੍ਤਸਰ, 11 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੇ ਸੂਬਾ ਪ੍ਰਧਾਨ ਵਿਜੇ ਪਾਲ ਬਿਲਾਸਪੁਰ ਅਤੇ ਸੋਮਪਾਲ ਪੰਜਾਬ ਕਮੇਟੀ ਮੈਂਬਰ ਅਤੇ ਖਜ਼ਾਨਚੀ ਪੰਜਾਬ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਸਕੂਲਾਂ 'ਚ ਸਫਾਈ ਸੇਵਕਾਂ, ਚੌਕੀਦਾਰਾਂ ਅਤੇ ਸੇਵਾਦਾਰਾਂ ਵਜੋਂ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਕੋਲੋਂ ਪੱਕੇ ਕਰਮਚਾਰੀਆਂ ਦੇ ਬਰਾਬਰ ਕੰਮ ਕਰਵਾਉਂਦੇ ਹੋਏ ਸਕੂਲਾਂ 'ਚ ਪੂਰੇ ਟਾਇਮ ਤੱਕ ਰੱਖਿਆ ਜਾਂਦਾ ਹੈ ਅਤੇ ਇਹ ਕਰਮਚਾਰੀ ਰੈਗੂਲਰ ਦਰਜਾ ਚਾਰ ਵਾਂਗ ਹੀ ਸਾਰੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ ਜਦੋਂ ਕਿ ਸਫ਼ਾਈ ਸੇਵਕ ਨੂੰ 3 ਹਜ਼ਾਰ ਅਤੇ ਚੌਕੀਦਾਰ ਨੂੰ 5 ਹਜ਼ਾਰ ਤਨਖਾਹ ਦਿੱਤੀ ਜਾਂਦੀ ਹੈ ਜਦੋਂਕਿ ਸੰਵਿਧਾਨ ਦੇ ਅਨੁਛੇਦ 14 ਅਤੇ 16 ਤਹਿਤ ਸਮਾਨਤਾ ਦਾ ਅਧਿਕਾਰ ਯਕੀਨੀ ਬਣਾਇਆ ਗਿਆ ਹੈ ਪਰ ਇਸ ਦੇ ਬਾਵਜੂਦ ਸਰਕਾਰ ਜਾਂ ਵਿਭਾਗ ਇਨ੍ਹਾਂ ਸਫ਼ਾਈ ਸੇਵਕ ਅਤੇ ਚੌਕੀਦਾਰ ਕੱਚੇ ਕਰਮਚਾਰੀਆਂ ਦਾ ਸ਼ੋਸਣ ਕਿਉਂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਨਬਸ ਅਤੇ ਪੀ.ਆਰ.ਟੀ.ਸੀ. ਵਿਭਾਗ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੇ ਹੱਕ 'ਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਾਬਰ ਕੰਮ ਬਰਾਬਰ ਤਨਖਾਹ ਦਾ ਹੁਕਮ ਸੁਣਾਇਆ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸੰਬੰਧੀ ਜਥੇਬੰਦੀ ਉੱਚ ਅਧਿਕਾਰੀਆਂ ਨੂੰ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਡਾ. ਢਿੱਲੋਂ ਨੂੰ ਸਦਮਾ, ਪਿਤਾ ਦਾ ਦਿਹਾਂਤ <br/> ਅਗਲੀ ਖ਼ਬਰ 'ਆਪ' ਸਰਕਾਰ ਪੰਜਾਬ ਦੀਆਂ ਔਰਤਾਂ ਦੇ ਮਾਣ ਸਤਿਕਾਰ 'ਚ ਕਰ ਰਹੀ ਇਤਿਹਾਸਕ ਫੈਸਲੇ-'ਆਪ' <br/>
Ad Position 24