13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼ਹਿਰ 'ਚ ਦੂਜੇ ਦਿਨ ਵੀ ਪੈਟਰੋਲ ਪੰਪਾਂ 'ਤੇ ਵਾਹਨਾਂ ਦੀਆਂ ਲੱਗੀਆਂ ਰਹੀਆਂ ਕਤਾਰਾਂ <br/>

Ad Position 21
No active advertisement
ਅਜੀਤ ਡੈਸਕ 28-03-2026
ਅੰਮਿ੍ਤਸਰ, 27 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਰਸੋਈ ਗੈਸ ਤੋਂ ਬਾਅਦ ਪੈਟਰੋਲ/ਡੀਜ਼ਲ ਦੀ ਕਮੀ ਸੰਬੰਧੀ ਫ਼ੈਲੀ ਅਫ਼ਵਾਹਾਂ ਦੇ ਚੱਲਦੇ ਅੱਜ ਦੂਜੇ ਦਿਨ ਵੀ ਸ਼ਹਿਰ ਦੇ ਕਈ ਪੈਟਰੋਲ ਪੰਪਾਂ 'ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲੀਆਂ | ਇਸ ਹਫੜਾ-ਦਫੜੀ 'ਚ ਦੁਪਹਿਰ ਤੱਕ ਕਈ ਪੈਟਰੋਲ ਪੰਪਾਂ 'ਤੇ ਪੈਟਰੋਲ/ਡੀਜ਼ਲ ਦਾ ਸਟਾਕ ਖ਼ਤਮ ਹੋਣ ਕਰਕੇ ਉਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ | ਜਾਣਕਾਰੀ ਮੁਤਾਬਕ ਕੁਝ ਦਿਨਾਂ ਤੋਂ ਹੀ ਸੋਸ਼ਲ ਮੀਡੀਆ 'ਤੇ ਗੈਸ ਅਤੇ ਪੈਟਰੋਲ ਦੀ ਕਮੀ ਦੀਆਂ ਚੱਲ ਰਹੀਆਂ ਅਫ਼ਵਾਹਾਂ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਇਸ ਵਿਚਾਲੇ ਬੀਤੇ ਦਿਨ ਸ਼ਹਿਰ ਦੇ ਵੱਖ-ਵੱਖ ਪੈਟਰੋਲ ਪੰਪਾਂ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ | ਅੱਜ ਦੂਜੇ ਦਿਨ ਵੀ ਸਥਿਤੀ ਜਿਉਂ ਦੀ ਤਿਉਂ ਹੀ ਬਣੀ ਰਹੀ | ਸਵੇਰ ਤੋਂ ਹੀ ਕਈ ਪੰਪਾਂ 'ਤੇ ਵਾਹਨਾਂ ਦੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ | ਇਸ ਦੌਰਾਨ ਲੋਕ ਘੰਟਿਆਂ ਤੱਕ ਪ੍ਰੇਸ਼ਾਨ ਵੀ ਦੇਖੇ ਗਏ | ਦੁਪਹਿਰ ਤੱਕ ਸ਼ਹਿਰ ਦੇ ਕਈ ਪੈਟਰੋਲ ਪੰਪਾਂ 'ਤੇ ਸਟਾਕ ਨਾ ਹੋਣ ਕਰਕੇ ਉਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ -ਖਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਕਾਨਫ਼ਰੰਸ ਦਾ ਦੂਜਾ ਦਿਨ- ਵਿਸ਼ਾ ਮਾਹਿਰਾਂ ਨੇ ਏ.ਆਈ. ਨਾਲ ਜੁੜੇ ਮੁੱਦਿਆਂ 'ਤੇ ਰਚ... ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਅਮੀਸ਼ਾਹ ਦਾ ਵਿਅਕਤੀ ਪਾਣੀ ਵਾਲੀ ਟੈਂਕੀ 'ਤੇ ਚੜਿ੍ਹਆ <br/>
Ad Position 24