11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਯੂਨੀਵਰਸਿਟੀ ਵਿਖੇ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਨ ਕਰਵਾਇਆ

Ad Position 21
No active advertisement
ਪੋ੍ਰਗਰਾਮ ਮੌਕੇ ਹਾਜ਼ਰ ਅਮਰਜੀਤ ਸਿੰਘ ਗਰੇਵਾਲ, ਪ੍ਰੋ. (ਡਾ.) ਸਤਨਾਮ ਸਿੰਘ ਦਿਓਲ, ਪ੍ਰੋ. (ਡਾ.) ਮਨਜਿੰਦਰ ਸਿੰਘ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 28-03-2026
ਅੰਮਿ੍ਤਸਰ, 27 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਇੱਥੇ 'ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਨ' ਲੜੀ ਤਹਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦਾ ਮੁੱਖ ਵਿਸ਼ਾ ਏ. ਆਈ. ਦੇ ਯੁੱਗ 'ਚ ਸਮੂਹਿਕ ਸਿਰਜਣਾ ਦੇ ਅਮਲ ਦੀ ਪੁਨਰ-ਸਿਰਜਣਾ ਸੀ | ਸਮਾਗਮ ਦੀ ਸਰਪ੍ਰਸਤੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਵਲੋਂ ਕੀਤੀ ਗਈ | ਪ੍ਰੋਗਰਾਮ ਦੀ ਪ੍ਰਧਾਨਗੀ ਡੀਨ ਵਿਦਿਆਰਥੀ ਭਲਾਈ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. (ਡਾ.) ਸਤਨਾਮ ਸਿੰਘ ਦਿਓਲ ਨੇ ਕੀਤੀ | ਸਮਾਗਮ ਦੇ ਆਰੰਭ ਵਿਚ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਅਤੇ ਪ੍ਰੋਗਰਾਮ ਦੇ ਕਨਵੀਨਰ ਪ੍ਰੋ. (ਡਾ.) ਮਨਜਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਸਰਦਾਰਨੀ ਬਲਬੀਰ ਕੌਰ ਬਰਾੜ ਅਤੇ ਉਨ੍ਹਾਂ ਦੇ ਪਤੀ ਗੋਪਾਲ ਸਿੰਘ ਬਰਾੜ ਮਾਝੇ ਦੇ ਖੇਤਰ ਨਾਲ ਸੰਬੰਧਿਤ ਅਜਿਹੀਆਂ ਮਹੱਤਵਪੂਰਨ ਸਖ਼ਸ਼ੀਅਤਾਂ ਸਨ, ਜਿੰਨ੍ਹਾਂ ਨੇ ਅਕਾਦਮਿਕ ਸੰਵਾਦ ਦੀ ਪਰੰਪਰਾ ਨੂੰ ਕਾਇਮ ਰੱਖਿਆ | ਇਸ ਮੌਕੇ ਉਨ੍ਹਾਂ ਨੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਮੁਖੀ ਅਤੇ ਪ੍ਰੋਫ਼ੈਸਰ ਡਾ. ਰਣਜੀਤ ਸਿੰਘ ਬਾਜਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਵੀ ਦਿੱਤੀ | ਪ੍ਰੋ. (ਡਾ.) ਸਤਨਾਮ ਸਿੰਘ ਦਿਓਲ ਨੇ ਪ੍ਰਧਾਨਗੀ ਭਾਸ਼ਨ 'ਚ ਅਕਾਦਮਿਕ ਖੇਤਰ 'ਚ ਨਵੀਨਤਮ ਤਕਨਾਲੋਜੀ ਦੇ ਸਮਾਜਿਕ ਅਤੇ ਨੈਤਿਕ ਪਹਿਲੂਆਂ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਏ. ਆਈ ਪ੍ਰਤੀ ਇਕਹਿਰੀ ਪਹੁੰਚ ਖ਼ਤਰਨਾਕ ਸਾਬਤ ਹੋ ਸਕਦੀ ਹੈ | ਸਮਾਗਮ ਦੇ ਮੁੱਖ ਵਕਤਾ ਪ੍ਰਸਿੱਧ ਚਿੰਤਕ ਅਤੇ ਆਲੋਚਕ ਅਮਰਜੀਤ ਸਿੰਘ ਗਰੇਵਾਲ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਮਨੁੱਖੀ ਸਿਰਜਣਾਤਮਕਤਾ 'ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਡੂੰਘਾਈ ਨਾਲ ਚਰਚਾ ਕੀਤੀ | ਉੱਘੇ ਕਵੀ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਡਾ. ਜਸਵੰਤ ਜ਼ਫ਼ਰ ਨੇ ਕਿਹਾ ਕਿ ਏ.ਆਈ ਆਧੁਨਿਕ ਦੌਰ ਦੇ ਦੰਭ ਅਤੇ ਪਾਖੰਡ ਨੂੰ ਨਸ਼ਰ ਕਰਨ ਵਿਚ ਅਹਿਮ ਭੂਮਿਕਾ ਰਹੇਗੀ | ਇਸ ਉਪਰੰਤ ਡਾ. ਸਵਰਨਜੀਤ ਸਵੀ (ਚੇਅਰਮੈਨ, ਕਲਾ ਪ੍ਰੀਸ਼ਦ, ਪੰਜਾਬ) ਨੇ ਕਿਹਾ ਕਿ ਜਿੱਥੇ ਏ.ਆਈ ਵਿਕਾਸ ਦੇ ਨਵੇਂ ਰਾਹ ਖੋਲ੍ਹਦੀ ਹੈ, ਉੱਥੇ ਹੀ ਇਹ ਡਾਟਾ ਨਿਜਮੂਲਕਤਾ, ਰੁਜ਼ਗਾਰ ਦੇ ਬਦਲਦੇ ਸਰੂਪ ਅਤੇ ਨੈਤਿਕ ਜ਼ਿੰਮੇਵਾਰੀ ਵਰਗੀਆਂ ਗੰਭੀਰ ਅਕਾਦਮਿਕ ਚਰਚਾਵਾਂ ਨੂੰ ਵੀ ਜਨਮ ਦਿੰਦੀ ਹੈ | ਡਾ. ਜਸਵੰਤ ਜ਼ਫ਼ਰ ਅਤੇ ਡਾ. ਸਵਰਨਜੀਤ ਸਵੀ ਦੀਆਂ ਕਵਿਤਾਵਾਂ ਨੇ ਸਰੋਤਿਆਂ ਦਾ ਮਨ ਮੋਹ ਲਿਆ | ਸਮਾਗਮ ਦੇ ਅਖ਼ੀਰ 'ਚ ਡਾ. ਮੇਘਾ ਸਲਵਾਨ (ਅਸਿਸਟੈਂਟ ਪ੍ਰੋਫ਼ੈਸਰ) ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਪ੍ਰੋਗਰਾਮ ਦਾ ਮੰਚ ਸੰਚਾਲਨ ਇਸ ਯਾਦਗਾਰੀ ਭਾਸ਼ਨ ਦੇ ਕੋਆਰਡੀਨੇਟਰ ਡਾ. ਹਰਿੰਦਰ ਕੌਰ ਸੋਹਲ (ਅਸਿਸਟੈਂਟ ਪ੍ਰੋਫ਼ੈਸਰ) ਵਲੋਂ ਨਿਭਾਇਆ ਗਿਆ | ਇਸ ਮੌਕੇ ਉੱਤੇ ਡਾ. ਸੁਖਦਰਸ਼ਨ ਸਿੰਘ ਚਾਹਲ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ ਰਿਆੜ, ਡਾ. ਸਿਮਰਨਜੀਤ ਸਿੰਘ, ਡਾ. ਸੁਨੀਲ ਕੁਮਾਰ (ਮੁਖੀ, ਹਿੰਦੀ ਵਿਭਾਗ), ਡਾ. ਹਸਨ ਰੇਹਾਨ, ਡਾ. ਵਿਸ਼ਾਲ ਭਾਰਦਵਾਜ, ਪ੍ਰਵੀਨ ਪੁਰੀ (ਡਾਇਰੈਕਟਰ, ਲੋਕ ਸੰਪਰਕ ਵਿਭਾਗ), ਡਾ. ਕੰਵਲਜੀਤ ਕੌਰ, ਡਾ. ਕੰਵਲਦੀਪ ਕੌਰ, ਡਾ. ਅਸ਼ੋਕ ਭਗਤ ਅਤੇ ਡਾ. ਚੰਦਨਪ੍ਰੀਤ ਸਿੰਘ ਤੋਂ ਇਲਾਵਾ ਕਈ ਵਿਦਵਾਨ ਅਤੇ ਮਾਹਿਰ ਵੀ ਇਸ ਸਮਾਗਮ ਵਿੱਚ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨੇ ਕਰਵਾਇਆ ਮੀਡੀਆ ਫੈਸਟੀਵਲ <br/> ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ 'ਐਕਸਪਲੋਰ ਵਰਲਡ ਇਨ ਵਰਡਜ਼' ਪੁਸਤਕ ਪ੍ਰਦਰਸ਼ਨੀ ਲਗਾਈ <br/>
Ad Position 24